ਸੁਖਬੀਰ ਬਾਦਲ ਦੀ ਅਨਾਜ ਮੰਡੀ ਰੋਪੜ ਦੀ ਫੇਰੀ 10 ਦਸੰਬਰ ਨੂੰ - ਚੀਮਾ
ਹਰੀਸ਼ ਕਾਲੜਾ
ਰੂਪਨਗਰ 30 ਨਵੰਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਅਨਾਜ ਮੰਡੀ ਰੋਪੜ ਦੀ ਫੇਰੀ ਦੇ ਮੱਦੇਨਜ਼ਰ ਅੱਜ ਡਾ. ਦਲਜੀਤ ਸਿੰਘ ਚੀਮਾ ਵੱਲੋਂ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ। ਇੱਥੇ ਵਰਨਣਯੌਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 10 ਦਸੰਬਰ ਦਿਨ ਸ਼ੁਕਰਵਾਰ ਨੂੰ ਅਨਾਜ ਮੰਡੀ ਰੋਪੜ ਵਿਖੇ ਇੱਕ ਵੱਡੀ ਚੌਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਡਾ. ਚੀਮਾ ਨੇ ਦੱਸਿਆ ਕਿ ਰੋਪੜ ਹਲਕੇ ਦੀ ਚੌਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਰੱਖੀ ਗਈ ਇਸ ਰੈਲੀ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਅਕਾਲੀ-ਬਸਪਾ ਵਰਕਰ ਸ਼ਾਮਿਲ ਹੋਣਗੇ।
ਡਾ. ਚੀਮਾ ਨੇ ਦੱਸਿਆਂ ਕਿ ਰੈਲੀ ਦੇ ਪ੍ਰਬੰਧਾਂ ਲਈ ਵਰਕਰਾਂ ਦੀਆਂ ਡਿਊਟੀਆਂ ਲੱਗ ਚੁੱਕੀਆਂ ਹਨ ਅਤੇ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ ਇਸ ਲਈ ਟ੍ਰੈਫਿਕ ਅਤੇ ਲੰਗਰ ਆਦਿਕ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਰੂਪਨਗਰ ਹਲਕੇ ਦੇ ਲੋਕ ਅਤੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਵਰਕਰ ਅਤੇ ਆਗੂ ਆਪਣੇ ਮਹਿਬੂਬ ਆਗੂ ਸ. ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਨ ਲਈ ਪੱਬਾਂ-ਭਾਰ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ,ਆੜਤੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ, ਸਤਪਾਲ ਸਿੰਘ ਸਰਕਲ ਪ੍ਰਧਾਨ ਪੁਰਖਾਲੀ ਯੂਥ ਅਕਾਲੀ ਦਲ, ਡਾ. ਜਗਦੀਸ਼ ਸਿੰਘ ਸਰਪੰਚ ਅਕਬਰਪੁਰ, ਗੁਰਜੀਤ ਸਿੰਘ ਪੱਪੂ, ਨੰਬਰਦਾਰ ਗੁਰਿੰਦਰਪਾਲ ਸਿੰਘ, ਹਰਜਿੰਦਰ ਸਿੰਘ ਬਲੌਂਗੀ, ਜਗਵਿੰਦਰ ਸਿੰਘ ਹੀਰਾ ਤੰਬੜ, ਡਾ. ਕਰਨਪ੍ਰੀਤ ਸਿੰਘ ਬੋਪਾਰਾਏ, ਆਸਦੀਪ ਸਿੰਘ ਚੀਮਾ,ਚਰਨਜੀਤ ਸਿੰਘ ਸੋਨਾ ਤੰਬੜ ਅਤੇ ਮਨਜੀਤ ਸਿੰਘ ਤੰਬੜ ਵਿਸ਼ੇਸ਼ ਤੌਰ ਤੇ ਮੋਜੂਦ ਸਨ।