4 ਦਸੰਬਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਪ : ਈਸ਼ਾ ਕਾਲੀਆ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ. ਨਗਰ 30 ਨਵੰਬਰ 2021 - ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਦੀ ਸਚੁੱਜੀ ਅਗਵਾਈ ਹੇਠ ਜਿਲਾ ਰੈਡ ਕਰਾਸ ਸ਼ਾਖਾ ਵਲੋਂ ਯੂਨਾਇਡ ਸਿੱਖ (United Sikh) ਸੰਸਥਾ ਅਤੇ ਹੋਰ ਐਨ.ਜੀ.ਓਜ਼ ਦੇੇ ਸਹਿਯੋਗ ਨਾਲ 4 ਦਸੰਬਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ.ਨਗਰ ਵਿਖੇ ਸਵੈ-ਇਛੱਕ ਖੂਨਦਾਨ ਕੈਪ ਅਯੋਜਿਤ ਕੀਤਾ ਜਾ ਰਿਹਾ,ਜਿਸ ਵਿੱਚ ਮੁੱਖ ਤੌਰ ਤੇ ਅਫਗਾਨ ਵਿਦਿਆਰਥੀਆਂ ਵਲੋਂ ਜ਼ੋ ਕਿ ਚੰਡੀਗੜ੍ਹ ਅਤੇ ਮੁਹਾਲੀ ਵਿਖੇ ਕਾਲਜਾਂ ਵਿੱਚ ਪੜ ਰਹੇ ਹਨ, ਵਲੋਂ ਖੂਨਦਾਨ ਕੀਤਾ ਜਾਣਾ ਹੈ।ਅਫਗਾਨੀਸਤਾਨ ਦੇ ਵਿਦਿਆਰਥੀਆਂ ਵਲੋਂ ਖੂਨਦਾਨ ਕਰਨਾ ਅਤਿ ਸਲਾਗਾਯੋਗ ਕਦਮ ਹੈ, ਜ਼ੋ ਕਿ ਆਪਸੀ ਭਾਈ ਚਾਰੇ ਨੂੰ ਵਡਾਵਾ ਦਿੰਦਾ ਹੈ ਅਤੇ ਮਨੁੱਖਤਾ ਦੀ ਬਹੁਤ ਵਧੀਆ ਮਿਸ਼ਾਲ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਕਮਲੇਸ਼ ਕੁਮਾਰ ਕੋਸ਼ਲ ਸਕੱਤਰ ਜ਼ਿਲ੍ਹਾ ਰੈਡ ਕਰਾਸ ਨੇ ਦੱਸਿਆ ਕਿ ਖੂਨਦਾਨ ਮਹਾਦਾਨ ਹੈ ਜਿਸ ਨਾਲ ਬਹੁਤ ਕੀਮਤੀ ਜਾਨਾ ਬਚਾਉਣੀਆਂ ਸੰਭਵ ਹੋ ਜਾਦੀਆਂ ਹਨ, ਖੂਨਦਾਨ ਸਭ ਤੋ ਉਤਮ ਦਾਨ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ। ਇਸ ਕੈਂਪ ਵਿੱਚ ਬਲੱਡ ਬੈਂਕ ਵਲੋਂ ਬਲੱਡ ਡੋਨਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।ਸਾਲ 2021 ਵਿੱਚ ਰੈਡ ਕਰਾਸ ਵਲੋਂ 37 ਬਲੱਡ ਡੋਨੇਸ਼ਨ ਕੈਂਪ ਲਗਾਏ ਗਏ ਹਨ, ਜਿਸ ਵਿੱਚ 2087 ਯੂਨਿਟ ਬਲੱਡ ਇੱਕਤਰ ਕੀਤਾ ਗਿਆ ਹੈ।
ਇਸ ਸਮੇਂ ਕੋਵਿਡ-19 ਦੀ ਤੀਜੀ ਲਹਿਰ ਵੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਹਸਪਤਾਲਾਂ ਵਿੱਚ ਬਲੱਡ ਦੀ ਹਮੇਸ਼ਾ ਘਾਟ ਰਹਿੰਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਤੀਜੀ ਲਹਿਰ ਦੇ ਸਬੰਧ ਵਿੱਚ ਕੋਵਿਡ ਗਾਈਡਲਾਇਨ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ। ਮੁੱਖ ਤੌਰ ਤੇ ਮਾਸਕ ਪਹਿਨਣਾ ਅਤਿ ਜਰੂਰੀ ਹੈ। ਇਸ ਦੇ ਨਾਲ ਹੀ ਲੋੜੀਦੀ ਦੂਰੀ ਬਣਾਈ ਰੱਖਣਾ ਅਤੇ ਸਮੇਂ-ਸਮੇਂ ਤੇ ਹੱਥਾਂ ਨੂੰ ਸਾਬਣ ਨਾਲ ਧੋਦੇ ਰਹਿਣਾ ਵੀ ਜਰੂਰੀ ਹੈ। ਉਨ੍ਹਾਂ ਸਮੂਹ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ ਕੇ ਇਸ ਕੈਂਪ ਵਿੱਚ ਸਮੂਲੀਅਤ ਕੀਤੀ ਜਾਵੇ। ਇਹ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਹੈ।