ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਫਰੀਦਕੋਟ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਹੋਇਆ ਸਰਗਰਮ
ਦੀਪਕ ਗਰਗ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 03 ਦਸੰਬਰ 2021- ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਬੀਜੇਪੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਧਾਨ ਗੌਰਵ ਕੱਕੜ ਨੇ ਮੀਡਿਆ ਨੂੰ ਜਾਣਕਾਰੀ ਦਿੱਤੀ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਯੁਵਾ ਮੋਰਚਾ ਦੀ ਟੀਮ ਸਰਗਰਮ ਹੋ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਯੁਵਾ ਮੋਰਚਾ ਨੂੰ ਜ਼ਿਲ੍ਹੇ ਵਿੱਚ ਹੋਰ ਸਰਗਰਮ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀ ਵਿਧਾਨ ਸਭਾ ਵਿੱਚ ਭਾਜਪਾ ਪਾਰਟੀ ਦੇ ਸਾਹਮਣੇ ਜੋ ਚੁਣੌਤੀ ਹੈ, ਉਸ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਜ਼ਿਲ੍ਹੇ ਭਰ ਵਿੱਚ ਤਿਆਰ ਹੋ ਚੁੱਕੀ ਹੈ ਅਤੇ ਪੂਰੀ ਤਰ੍ਹਾਂ ਸਰਗਰਮ ਵੀ ਹੈ। ਜੋ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗੀ।
ਉਨ੍ਹਾਂ ਨੇ ਕਾਰਜਕਰਤਾਵਾਂ ਨੂੰ ਹਦਾਇਤ ਕੀਤੀ ਹੈ ਕਿ ਯੁਵਾ ਮੋਰਚਾ ਵੱਲੋਂ ਹਰ ਮੰਡਲ ਪੱਧਰ ’ਤੇ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ ਅਤੇ ਇੱਕ ਬੂਥ ਲਈ 20 ਨੌਜਵਾਨਾਂ ਦੀ ਟੀਮ ਬਣਾਈ ਜਾਵੇਗੀ। ਉਨ੍ਹਾਂ ਨੇ ਘਰ-ਘਰ ਭਾਜਪਾ ਮੁਹਿੰਮ ਦੇ ਪ੍ਰਚਾਰ ਨੂੰ ਤੇਜ਼ ਕਰਨ ਲਈ ਕਿਹਾ ਹੈ ਅਤੇ ਇਸਨੂੰ ਲੈਕੇ ਪਿੰਡਾਂ ਵਿੱਚ ਜਾਕੇ ਵੀ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਗੌਰਵ ਕੱਕੜ ਦੀ ਅਗੁਵਾਈ ਹੇਠ ਯੁਵਾ ਮੋਰਚਾ ਫਰੀਦਕੋਟ ਦੀ ਟੀਮ ਨੇ ਕਰੋਨਾ ਦੇ ਦੌਰ ਵਿੱਚ ਚੰਗਾ ਕੰਮ ਕੀਤਾ ਅਤੇ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾ ਕੇ ਵੀ ਹਰ ਤਰ੍ਹਾਂ ਨਾਲ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਖੂਨਦਾਨ, ਰਾਸ਼ਨ, ਸਲਮ ਬਸਤੀਆਂ ਅਤੇ ਹਸਪਤਾਲਾਂ ਦੇ ਆਲੇ-ਦੁਆਲੇ ਲੰਗਰ, ਮਾਸਕ, ਸੈਨੀਟਾਈਜ਼ਰ ਅਤੇ ਦਵਾਈਆਂ ਦੀ ਵੰਡ ਵਿੱਚ ਮਿਸਾਲਾਂ ਕਾਇਮ ਕੀਤੀਆਂ।