ਸਰਬਜੀਤ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਿਲ
- ਜਲੰਧਰ ਕੈਂਟ ਤੋ ਲੜੇ ਸਨ 2017 ਵਿੱਚ ਵਿਧਾਨ ਸਭਾ ਦੀ ਚੋਣ
ਜਲੰਧਰ 3 ਦਸੰਬਰ 2021 - ਚੋਣਾਂ ਦਾ ਮੌਸਮ ਹੋਵੇ ਤਾਂ ਵੱਖ ਵੱਖ ਉਮੀਦਵਾਰਾਂ ਦਾ ਵੱਖ ਵੱਖ ਪਾਰਟੀਆਂ ਵਿੱਚ ਆਉਣ ਜਾਣ ਦਾ ਸਿਲਸਿਲਾ ਜਾਰੀ ਰਹਿੰਦਾ। ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਜਲੰਧਰ ਕੈਂਟ ਤੋ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀ ਰਹੇ ਸਰਬਜੀਤ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਿਲ ਹੋ ਗਏ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਕੈਂਟ ਤੋ ਸਰਬਜੀਤ ਸਿੰਘ ਮੱਕੜ ਨੂੰ 30225 ਵੋਟਾਂ ਮਿਲੀਆਂਂ ਸਨ।
ਸੂਤਰਾਂ ਮੁਤਾਬਿਕ ਸਰਬਜੀਤ ਸਿੰਘ ਮੱਕੜ ਕੁਝ ਦਿਨ ਤੋ ਤਾਂ ਸ਼੍ਰੋਮਣੀ ਅਕਾਲੀ ਦਲ ਤੋ ਨਰਾਜ਼ ਸਨ ਕਿਉਂਕਿ ਕਾਂਗਰਸ ਪਾਰਟੀ ਵਿੱਚੋਂ ਆਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਜਗਬੀਰ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਕੈਂਟ ਤੋ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਕੇ ਨਿਵਾਜਿਆ ਹੈ। ਇਸ ਨੂੰ ਲੈ ਕੇ ਸਰਬਜੀਤ ਸਿੰਘ ਮੱਕੜ ਆਪ ਅਤੇ ਉਨ੍ਹਾਂ ਦੇ ਹਮਾਇਤੀ ਬਹੁਤ ਨਰਾਜ਼ ਸਨ ਤੇ ਸੂਤਰਾਂ ਮੁਤਾਬਿਕ ਤਾਂ ਹੀ ਸਰਬਜੀਤ ਮੱਕੜ ਭਾਜਪਾ ਵਿੱਚ ਸ਼ਾਮਿਲ ਹੋ ਗਏ।