← ਪਿਛੇ ਪਰਤੋ
ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਨੂੰ ਲੈ ਕੇ ਹਰਿਆਣਾ ਸਰਕਾਰ ਤੇ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ, 3 ਦਸੰਬਰ, 2021: ਹਰਿਆਣਾ ਵਿਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਖਿਲਾਫ ਦਰਜ ਹੋਏ ਕੇਸ ਰੱਦ ਕਰਨ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਕਿਸਾਨ ਆਗੂਆਂ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਮਗਰੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਮੀਟਿੰਗ ਬੇਸਿੱਟਾ ਰਹੀ ਹੈ ਤੇ ਜੋ ਵੀ ਗੱਲਬਾਤ ਹੋਈ ਹੈ, ਉਸ ਬਾਰੇ ਅਸੀਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਵੇਰਵੇ ਦੇਵਾਂਗੇ। ਉਹਨਾਂ ਇਹ ਨਹੀਂ ਦੱਸਿਆ ਕਿ ਗੱਲਬਾਤ ਮੁੱਖ ਤੌਰ ’ਤੇ ਕਿਸ ਬਾਰੇ ਹੋਈ।
Total Responses : 936