ਕਿਸਾਨ ਅੰਦੋਲਨ ਜਾਰੀ ਰੱਖਣ ਬਾਰੇ ਰਾਕੇਸ਼ ਟਿਕੈਤ ਨੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਦਿੱਲੀ ਬਾਰਡਰ, 04 ਦਸੰਬਰ 2001- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਹਾਲੇ ਖਤਮ ਨਹੀਂ ਹੋਵੇਗਾ। ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਬਣਾਈ ਜਾਏਗੀ। ਹਾਲੇ ਤੱਕ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਐਮਐਸਪੀ ਦੀ ਗਾਰੰਟੀ ਦੇ, ਕਿਸਾਨਾਂ ਤੇ ਦਰਜ ਪਰਚੇ ਰੱਦ ਕਰਨ ਅਤੇ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਬਾਰੇ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ ਹੈ। ਇਹ ਖੁਲਾਸਾ ਰਾਕੇਸ਼ ਟਿਕੈਤ ਨੇ ਇਕ ਨਿਊਜ ਚੈਨਲ ਤੇ ਗੱਲਬਾਤ ਦੌਰਾਨ ਕੀਤਾ ਹੈ।