ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ
ਨਵੀਂ ਦਿੱਲੀ, 4 ਦਸੰਬਰ 2021 - ਅੱਜ 4 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਕਿਸਾਨ ਆਗੂਆਂ ਨੇ ਐਮ ਐਸ ਪੀ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਬਣਾਈ ਹੈ ਜਿਸ ਵਿਚ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ , ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ (ਹਰਿਆਣਾ), ਕਿਸਾਨ ਆਗੂ ਅਸ਼ੋਕ, ਯੁੱਧਵੀਰ ਸਿੰਘ (ਯੂਪੀ) ਸ਼ਾਮਿਲ ਹਨ। ਇਸ ਦੌਰਾਨ ਸਾਂਝੇ ਸੰਯੁਕਤ ਕਿਸਾਨ ਮੋਰਚੇ ਨੇ 7 ਦਸੰਬਰ ਨੂੰ ਇੱਕ ਹੋਰ ਮੀਟਿੰਗ ਸੱਦੀ ਹੈ।
ਬੀਤੇ ਦਿਨੀ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਸਨ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਮੋਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਲੋਕਾਂ ਦੀ ਕਮੇਟੀ ਬਣਾਈ ਗਈ।