ਸਿੱਧੂ ਨੇ ਗੈਸਟ ਟੀਚਰਾਂ ਦੇ ਧਰਨੇ ਵਿੱਚ ਸਮੂਲੀਅਤ ਕਰ ਅਰਵਿੰਦ ਕੇਜਰੀਵਾਲ ਦੀ ਸਚਾਈ ਦਿਖਾਈ - ਅਰਸ਼ ਸੱਚਰ
ਪਰਵਿੰਦਰ ਸਿੰਘ ਕੰਧਾਰੀ
- ਪੰਜਾਬ ਦੀ ਜਨਤਾ ਨੂੰ ਅਰਵਿੰਦ ਕੇਜਰੀਵਾਲ ਝੂਠੀਆਂ ਗਰੰਟੀਆਂ ਦੇਣ ਦੀ ਬਜਾਏ ਦਿੱਲੀ ਦੇ ਗੈਸਟ ਟੀਚਰਾਂ ਦੀ ਮੰਗਾਂ ਵੱਲ ਧਿਆਨ ਦੇਣ - ਅਰਸ਼ ਸੱਚਰ
ਫਰੀਦਕੋਟ, 5 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਪੰਜਾਬ ਆ ਕੇ ਸਿਰਫ ਡਰਾਮੇ ਕਰਦੇ ਹਨ ਤੇ ਇੱਥੇ ਪੰਜਾਬ ਵਿੱਚ ਆ ਕੇ ਪੰਜਾਬ ਦੀ ਜਨਤਾ ਨੂੰ ਝੂਠੀਆਂ ਗਰੰਟੀਆਂ ਦੇ ਕੇ ਚੱਲੇ ਜਾਂਦੇ ਹਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਗੈਸਟ ਟੀਚਰਾਂ ਦੀ ਮੰਗਾਂ ਪੂਰੀਆਂ ਨਹੀ ਕੀਤੀਆਂ ਜਾ ਰਹੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਕੀਤਾ।
ਉਨ੍ਹਾਂ ਨੇ ਕਿਹਾ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸ.ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਲੱਗੇ ਗੈਸਟ ਟੀਚਰਾਂ ਦੇ ਧਰਨੇ ਦੌਰਾਨ ਸ਼ਮੂਲੀਅਤ ਕੀਤੀ ਤੇ ਦਿਖਾ ਦਿੱਤਾ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਰਿਹਾ ਹੋਰ ਕੁਝ ਨਹੀ। ਅਰਸ਼ ਸੱਚਰ ਨੇ ਕਿਹਾ ਪਹਿਲਾਂ ਅਰਵਿੰਦ ਕੇਜਰੀਵਾਲ ਦਿੱਲੀ ਦੇ ਗੈਸਟ ਟੀਚਰਾਂ ਦੀ ਮੰਗਾਂ ਵੱਲ ਧਿਆਨ ਦੇਵੇ। ਉਨ੍ਹਾਂ ਨੇ ਕਿਹਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੇ ਵਿਰੋਧੀਆਂ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕਰੇਗੀ।