← ਪਿਛੇ ਪਰਤੋ
ਮੋਤੀਆ ਮੁਕਤ ਅਭਿਆਨ ਤਹਿਤ ਸਿਵਲ ਹਸਪਤਾਲ ਵਿਖੇ ਕੀਤੇ ਜਾਣਗੇ ਅੱਖਾਂ ਦੇ ਮੁਫ਼ਤ ਆਪ੍ਰਸ਼ੇਨ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 5 ਦਸੰਬਰ 2021 - ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਸੰਜੀਵ ਗਰਗ ਵਿੱਕੀ ਅਤੇ ਸਕੱਤਰ ਆਰਸ਼ ਸੱਚਰ ਨੇ ਜਾਣਕਾਰੀ ਦਿੱਤੀ ਹੈ ਕਿ ਸਿਵਲ ਹਪਸਤਾਲ ਫ਼ਰੀਦਕੋਟ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ 6 ਦਸੰਬਰ ਤੋਂ 12 ਦਸੰਬਰ ਤੱਕ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ 1:00 ਵਜੇ ਆਪ੍ਰੇਸ਼ਨਾਂ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਅਭਿਆਨ ਸਿਵਲ ਸਰਜਨ ਡਾ.ਸੰਜੈ ਕਪੂਰ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਫ਼ਰੀਦਕੋਟ ਚੱਲੇਗਾ ਅਤੇ ਰੋਟਰੀ ਵੱਲੋਂ ਇਹ ਅਭਿਆਨ ਦੀ ਸਫ਼ਲਤਾ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਇਸ ਕੈਂਪ ਦਾ ਲਾਭ ਲੈਣ ਵਾਸਤੇ ਅਪੀਲ ਕਰਦਿਆਂ ਦੱਸਿਆ ਕਿ ਅੱਖਾਂ ਦੇ ਆਪ੍ਰੇਸ਼ਨ ਮਾਹਿਰ ਡਾਕਟਰਾਂ ਵੱਲੋਂ ਕੀਤੇ ਜਾਣਗੇ |
Total Responses : 928