ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਠਾਏ ਮੁੱਦਿਆਂ 'ਤੇ ਸਰਕਾਰ ਚਰਚਾ ਕਰੇ: ਕਿਸਾਨ ਮੋਰਚਾ
ਦਲਜੀਤ ਕੌਰ ਭਵਾਨੀਗੜ੍ਹ
- ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਸਾਰੇ ਝੂਠੇ ਪੁਲਿਸ ਕੇਸ ਵਾਪਸ ਲਏ ਜਾਣ: ਸੰਯੁਕਤ ਕਿਸਾਨ ਮੋਰਚਾ
- ਦੇਸ਼ ਭਰ ਵਿੱਚ ਪੱਕੇ ਮੋਰਚੇ ਜਾਰੀ: ਸੰਯੁਕਤ ਕਿਸਾਨ ਮੋਰਚਾ
- ਸੰਯੁਕਤ ਕਿਸਾਨ ਮੋਰਚਾ ਦੀ 7 ਦਸੰਬਰ ਨੂੰ ਹੋਵੇਗੀ ਮੀਟਿੰਗ
ਦਿੱਲੀ, 5 ਦਸੰਬਰ, 2021: ਸੰਯੁਕਤ ਕਿਸਾਨ ਮੋਰਚੇ ਨੇ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਦੇ ਇਸ ਬਿਆਨ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਕੇ ਘਰ ਵਾਪਸ ਜਾਣ ਦਾ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨੂੰ 21 ਨਵੰਬਰ ਨੂੰ ਲਿਖੇ ਪੱਤਰ ਵਿੱਚ ਉਠਾਏ ਮੁੱਦਿਆਂ 'ਤੇ ਸਰਕਾਰ ਚਰਚਾ ਨੂੰ ਫੌਰੀ ਚਰਚਾ ਕਰਕੇ ਹੱਲ ਕਰਨਾ ਚਾਹੀਦਾ ਹੈ।
ਅੱਜ ਕਿਸਾਨੀ ਧਰਨਿਆਂ ਦੇ 373ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ', ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸ਼੍ਰੀ ਤੋਮਰ ਨੂੰ ਯਾਦ ਦਿਵਾਉਂਦਾ ਹੈ ਕਿ ਕਈ ਮੁੱਦੇ ਅਜੇ ਵੀ ਹੱਲ ਨਹੀਂ ਹੋਏ ਹਨ ਅਤੇ ਉਨ੍ਹਾਂ ਨੂੰ 21 ਨਵੰਬਰ ਨੂੰ ਪ੍ਰਧਾਨ ਮੰਤਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਪੱਤਰ ਵਿੱਚ ਸਪੱਸ਼ਟ ਤੌਰ 'ਤੇ ਸੂਚੀਬੱਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਉਮੀਦ ਜਤਾਈ ਹੈ ਕਿ 7 ਦਸੰਬਰ ਤੋਂ ਪਹਿਲਾਂ-ਪਹਿਲਾਂ ਕੇਂਦਰ ਸਰਕਾਰ ਗੱਲਬਾਤ ਕਰਕੇ ਬਾਕੀ ਰਹਿੰਦੇ ਸਾਰੇ ਮੁੱਦਿਆਂ ਨੂੰ ਹੱਲ ਕਰ ਲਵੇਗੀ।
ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸੇ ਦੌਰਾਨ ਫਰਜ਼ੀ ਪੁਲਿਸ ਕੇਸ ਵਾਪਸ ਲੈਣ ਅਤੇ ਸ਼ਹੀਦਾਂ ਨੂੰ ਮੁਆਵਜ਼ਾ ਦੇਣ ਸਬੰਧੀ ਹਰਿਆਣਾ ਸਰਕਾਰ ਨਾਲ ਹਰਿਆਣਾ ਐੱਸਕੇਐੱਮ ਦੀ ਗੱਲਬਾਤ ਦਾ ਪਹਿਲਾ ਦੌਰ 3 ਦਸੰਬਰ ਨੂੰ ਹੋਇਆ ਹੈ ਅਤੇ ਇਸ ਵਿਚ ਕੁਝ ਪ੍ਰਗਤੀ ਹੋਈ ਹੈ। ਪੰਜਾਬ ਸਰਕਾਰ ਨੇ ਵੀ ਇਸ ਦਿਸ਼ਾ ਵਿੱਚ ਠੋਸ ਭਰੋਸਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਨਾਲ-ਨਾਲ ਹੋਰ ਰਾਜਾਂ ਵਿੱਚ ਦਰਜ ਕੇਸ ਵਾਪਸ ਲੈਣ ਲਈ ਸਰਕਾਰਾਂ ਦੇ ਫ਼ੈਸਲੇ ਦੀ ਉਡੀਕ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਨੂੰ 708 ਸ਼ਹੀਦ ਕਿਸਾਨਾਂ ਨੂੰ ਮੁਆਵਜ਼ੇ ਦੀ ਜ਼ਿੰਮੇਵਾਰੀ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਚੱਲੇ ਅੰਦੋਲਨ ਦੌਰਾਨ ਸ਼ੁਰੂ ਕੀਤੇ ਗਏ ਸਾਰੇ ਪੱਕੇ ਮੋਰਚੇ ਹੁਣ ਵਾਂਗ ਜਾਰੀ ਹਨ। ਮੋਰਚੇ ਨੇ ਵਰਧਾ (ਮਹਾਰਾਸ਼ਟਰ) ਵਿੱਚ 357 ਦਿਨ, ਸਵਾਈ ਮਾਧੋਪੁਰ (ਰਾਜਸਥਾਨ) ਵਿੱਚ 321 ਦਿਨ, ਸਿਓਨੀ (ਮੱਧ ਪ੍ਰਦੇਸ਼) ਵਿੱਚ 81 ਦਿਨ ਅਤੇ ਰੀਵਾ (ਐਮਪੀ) ਵਿੱਚ 337 ਦਿਨ ਪੂਰੇ ਕੀਤੇ ਹਨ।
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ, ਹਰਿਆਣਾ ਸਮੇਤ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਭਵਿੱਖੀ ਰੂਪ ਰੇਖਾ ਨੂੰ ਲੈ ਕੇ ਵੱਖ-ਵੱਖ ਰਾਜਾਂ ਵਿੱਚ ਧਰਨੇ ਅਤੇ ਮੀਟਿੰਗਾਂ ਅਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚੋਂ ਕਿਸਾਨ ਜਥੇਬੰਦੀਆਂ ਵੱਲੋਂ ਜਿੱਤ ਦੇ ਜਲੂਸ ਕੱਢਣ ਅਤੇ ਹਮਾਇਤੀ ਜੱਥੇਬੰਦੀਆਂ ਦਾ ਰਿਵਾੜੀ ਅਤੇ ਦੇਸ਼ ਭਰ ਵਿੱਚੋਂ ਨਿੱਘਾ ਸਵਾਗਤ ਕਰਨ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ।
ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੀ ਭਵਿੱਖੀ ਰੂਪ ਰੇਖਾ ਤੈਅ ਕੀਤੀ ਜਾਵੇਗੀ।