ਚੋਰੀ ਦੇ ਗਹਿਣਿਆਂ ਸਮੇਤ ਚੋਰ ਕਾਬੂ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਜਲੰਧਰ 6 ਦਸੰਬਰ 2021- ਪਿੰਡ ਮੁੱਛਰੋਵਾਲ ਵਿੱਚ ਐਨਆਰਆਈ ਪਰਿਵਾਰ ਦੇ ਘਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਚੌਕੀ ਪਚਰੰਗਾ ਪੁਲੀਸ ਨੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਚੌਕੀ ਪਚਰੰਗਾ ਦੇ ਪੁਲਿਸ ਅਧਿਕਾਰੀ ਤਲਵਿੰਦਰ ਸਿੰਘ ਨੂੰ ਪੀੜਤ ਕਸ਼ਮੀਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ। ਕੁਝ ਦਿਨ ਪਹਿਲਾਂ ਉਹ ਆਪਣੇ ਨਾਨਕੇ ਪਿੰਡ ਲੱਖਪੁਰ ਕਪੂਰਥਲਾ ਇੱਕ ਵਿਆਹ ਸਮਾਗਮ ਵਿੱਚ ਗਈ ਹੋਈ ਸੀ। ਜਦੋਂ ਉਹ ਵਾਪਸ ਆ ਕੇ ਦੇਖਿਆ ਤਾਂ ਘਰ ਦੇ ਕਮਰਿਆਂ ਦੇ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਪਿਆ ਸਾਰਾ ਸਾਮਾਨ ਖਿਲਰਿਆ ਹੋਇਆ ਸੀ।
ਉਹਨਾ ਦੱਸਿਆ ਕਿ ਚੋਰ ਅਲਮਾਰੀ ਵਿੱਚੋਂ ਪਈ 40 ਹਜ਼ਾਰ ਰੁਪਏ ਨਕਦ, ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਗਏ। ਉਸ ਨੇ ਪਿੰਡ ਮੁੱਛਰੋਵਾਲ ਦੇ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਜਸਵੰਤ ਸਿੰਘ 'ਤੇ ਸ਼ੱਕ ਜਤਾਇਆ। ਪੁਲੀਸ ਨੇ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦਾ ਸਾਮਾਨ ਬਰਾਮਦ ਕਰ ਲਿਆ ਹੈ। ਫੜੇ ਗਏ ਨੌਜਵਾਨਾਂ ਨੇ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ 'ਚ ਕਿਗਰਾ ਚੋ ਦੀ ਰਹਿਣ ਵਾਲੀ ਵੀਨਾ ਨੇ ਵੀ ਉਨ੍ਹਾਂ ਦੇ ਨਾਲ ਸੀ। ਪੁਲਸ ਨੇ ਵੀਨਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।