ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਤੇ ਕੀ ਲਗਾਏ ਦੋਸ਼, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 06 ਦਸੰਬਰ 2021- ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਭੇਜੀਆਂ ਫਾਈਲਾਂ ਨੂੰ ਪਾਸ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵਿਰੋਧੀ ਧਿਰ ਨਾਲ ਰਲੇ ਹੋਏ ਹਨ। ਕਪਾਹ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜਾ ਦੇਣ ਲਈ ਵੀ ਭੇਜੀ ਫਾਈਲ ਵਿਚ ਦੇਰੀ ਕੀਤੀ ਗਈ ਹੈ। ਨਿਊਜ 18 ਦੇ ਅਨੁਸਾਰ ਇਹ ਦੋਸ਼ ਲਗਾਏ ਗਏ ਹਨ।