ਕਮਲਜੀਤ ਸਿੰਘ ਸੰਧੂ
ਬਰਨਾਲਾ, 06 ਦਸੰਬਰ 2021: ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਰਦੀਪ ਸਿੰਘ ਸੋਢੀ ਅਤੇ ਹਲਕਾ ਯੂਥ ਪ੍ਰਧਾਨ ਵਿਕਰਮ ਸਿੰਘ ਵਿੱਕੀ ਢੋਲੀ ਦੀ ਅਗਵਾਈ ਵਿੱਚ ਰੈਸਟ ਹਾਊਸ ਵਿੱਚ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ। ਪਿਛਲੀ ਵਾਰ ਸਾਡੇ ਨੌਜਵਾਨ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਏ ਸਨ। ਪ੍ਰੰਤੂ ਹੁਣ ਪੰਜਾਬ ਦੇ ਨੌਜਵਾਨ ਇਹਨਾਂ ਝੂਠੇ ਇਨਕਲਾਬੀਆਂ ਤੋਂ ਜਾਗਰੂਕ ਹੋ ਕੇ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹਨਾਂ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵਧ ਗਈ ਹੈ। ਜਿਸ ਕਰਕੇ ਪਿੰਡਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਕਾਂਗਰਸ ਵਿੱਚ ਪਾਰਟੀ ਲਈ ਕੰਮ ਕਰਨ ਵਾਲੇ ਹਰ ਵਰਕਰ ਦੀ ਪਹਿਚਾਣ ਅਤੇ ਤਰੱਕੀ ਹੁੰਦੀ ਹੈ। ਜਿਸ ਕਰਕੇ ਸਾਰੇ ਨੌਜਵਾਨ ਅਹੁਦੇਦਾਰਾਂ ਮਿਲ ਕੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਲਈ ਬੂਥ ਪੱਧਰ 'ਤੇ ਡੱਟ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਨਵੇਂ ਅਹੁਦੇਦਾਰਾਂ ਵਿੱਚ ਸਮਰ ਵਾਲੀਆ ਨੂੰ ਸ਼ਹਿਰੀ ਪ੍ਰਧਾਨ, ਦੀਪੂ ਕੁਮਾਰ, ਮਿਤੇਸ ਗਰਗ, ਸ਼ੰਕਰ ਕੁਮਾਰ ਨੂੰ ਵਾਈਸ ਪ੍ਰਧਾਨ, ਰਵੀ ਕੁਮਾਰ, ਸੁਰੇਸ਼ ਕੁਮਾਰ, ਅਮਿਤ ਕੁਮਾਰ, ਦੀਪਕ ਸਿੰਘ, ਰੁਪਿੰਦਰ ਸਿੰਘ, ਨੀਰਜ ਕੁਮਾਰ, ਤਿਰਲੋਕ ਸਿੰਘ ਨੂੰ ਜਨਰਲ ਸਕੱਤਰ, ਸੰਦੀਪ ਸਿੰਘ, ਮੋਹਿਤ ਕੁਮਾਰ, ਗੁਰਪ੍ਰੀਤ ਸਿੰਘ, ਸੁਖਦੀਪ ਭੁੱਲਰ, ਅਭੀ ਸਿੰਗਲਾ, ਅਮਨਦੀਪ ਸਿੰਘ, ਮਨੀ ਸ਼ਰਮਾ, ਗੁਰਤੇਜ ਸਿੰਘ, ਦੀਪਕ ਕੁਮਾਰ, ਸਨੀ, ਸੋਨੀ ਸਿੰਘ, ਹੈਪੀ ਸਿੰਘ, ਵਿਜੈ ਕੁਮਾਰ ਅਤੇ ਕੁਲਦੀਪ ਸਿੰਘ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਡੈਵੀ ਮਾਨਸਾ ਇੰਚਾਰਜ ਯੂਥ ਕਾਂਗਰਸ, ਦੀਪੀ ਬਾਵਾ ਵਾਈਸ ਚੇਅਰਮੈਨ ਬਲਾਕ ਸੰਮਤੀ ਸ਼ਹਿਣਾ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ,ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਹਰਦੀਪ ਜਾਗਲ, ਪਾਲਵਿੰਦਰ ਗੋਗਾ ਵੀ ਹਾਜ਼ਰ ਸਨ।