ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 06 ਦਸੰਬਰ 2021: ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਨਵਰੀ 2022 ਅਤੇ ਫਰਵਰੀ 2022 ਵਿੱਚ ਫੌਜ ਦੀ ਭਰਤੀ ਰੈਲੀ ਆਉਣ ਦੀ ਸੰਭਾਵਨਾ ਹੈ ਅਤੇ ਨਾਲ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਦੇ ਲਿਖਤੀ ਟੈਸਟ ਵਿੱਚੋਂ ਪਾਸ ਹੋਏ ਯੁਵਕ ਜੋ ਕਿ ਫਿ਼ਜੀਕਲ ਟੈਸਟ ਦੀ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਹ ਸਿਖਲਾਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਰੀਦਕੋਟ ਦੇ ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ/ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ । ਕੈਂਪ ਵਿੱਚ ਸਰਕਾਰ ਵੱਲੋਂ ਕੋਵਿਡ-19 ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ ।
ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਮਿਤੀ 09 ਦਸੰਬਰ 2021 ਤੋਂ 10 ਦਸੰਬਰ 2021 ਤੱਕ ਸਵੇਰੇ 10.00 ਵਜ੍ਹੇ ਤੋਂ 11.00 ਵਜ੍ਹੇ ਤੱਕ ਕੀਤੀ ਜਾਵੇਗੀ । ਕੈਂਪ ਵਿੱਚ ਸਕਰੀਨਿੰਗ ਸਮੇਂ ਰਿਹਾਇਸ਼ ਦੇ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ 10+2 ਪਾਸ ਅਸਲ ਸਰਟੀਫਿਕੇਟ ਅਤੇ ਪੰਜਾਬ ਪੁਲਿਸ ਵਿੱਚੋ ਲਿਖਤੀ ਪੇਪਰ ਵਿੱਚੋਂ ਪਾਸ ਹੋਣ ਦਾ ਪਰੂਫ਼ ਅਤੇ ਫਿ਼ਜੀਕਲ ਟਰਾਇਲ ਦਾ ਐਡਮਿਟ ਕਾਰਡ ਨਾਲ ਲੈ ਕੇ ਆਉਣ। ਕੈਂਪ ਵਿੱਚੋਂ ਜੋ ਯੁਵਕ ਪਹਿਲਾਂ ਟ੍ਰੇਨਿੰਗ ਲੈ ਚੁੱਕੈ ਹਨ ਉਹ ਯੁਵਕ ਕੈਂਪ ਵਿੱਚ ਦੁਬਾਰਾ ਨਾ ਆਉਣ । ਕੈਂਪ ਵਿੱਚ ਟੇ੍ਰਨਿੰਗ ਮਿਤੀ 15 ਦਸੰਬਰ 2021 ਤੋਂ ਸ਼ੁਰੂ ਹੈ । ਜੋ ਯੁਵਕ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਟ੍ਰੇਨਿੰਗ ਲੈਣ ਲਈ ਆ ਸਕਦੇ ਹਨ । ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।