← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 06 ਦਸੰਬਰ 2021: ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਗਿੱਦੜਬਾਹਾ ਸ਼ਹਿਰ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ਮਿਲਿਆ ਗਿਆ ਤੇ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ ਤੇ ਲੋਕਾਂ ਨੇ ਗਿੱਦੜਬਾਹਾ ਹਲਕੇ ਲਈ ਕੀਤੇ ਅਮਰਿੰਦਰ ਸਿੰਘ ਰਾਜਾ ਵੱਲੋਂ ਕੰਮਾਂ ਦੀ ਸਲਾਘਾ ਕੀਤੀ ਤੇ ਕਿਹਾ 2022 ਵਿੱਚ ਗਿੱਦੜਬਾਹਾ ਹਲਕੇ ਵਿੱਚੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡੀ ਲੀਡ ਨਾਲ ਜਿਤਾਂਵਾਂਗੇ। ਬੀਬੀ ਅੰਮ੍ਰਿਤਾ ਵੜਿੰਗ ਨੇ ਕਿਹਾ ਜਿਸ ਤਰ੍ਹਾਂ ਲੋਕਾਂ ਦਾ ਪਿਆਰ ਮਿਲ ਰਿਹਾ ਉਸਤੋਂ ਸਾਫ ਦਿਖ ਰਿਹਾ 2012 ਦੀਆਂ ਵਿਧਾਨ ਸਭਾ ਚੋਣਾਂ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋ ਵੀ ਵੱਡੀ ਲੀਡ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤ ਹਾਸਿਲ ਕਰਨਗੇ।
Total Responses : 108