← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 6 ਦਸੰਬਰ 2021: ਗਿੱਦੜਬਾਹਾ ਤੋ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸਤੇਦਾਰ ਅਰਸ਼ ਸੱਚਰ ਨੇ ਕੀਤਾ। ਉਨ੍ਹਾਂ ਨੇ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਮਹਿਕਮੇ ਲਈ ਕੀਤੇ ਕੰਮਾਂ ਤੋ ਪੰਜਾਬ ਵਾਸੀ ਬਹੁਤ ਖੁਸ਼ ਹਨ ਤੇ ਕਾਂਗਰਸ ਪਾਰਟੀ ਦੇ ਬਹੁਤ ਹੀ ਵਧੀਆ ਬੁਲਾਰੇ ਹਨ ਤੇ ਜੋ ਲੋਕਾਂ ਨਾਲ ਵਾਅਦਾ ਕਰਦੇ ਹਨ ਉਹ ਪੂਰਾ ਕਰਦੇ ਹਨ ਤੇ ਆਪਣੀ ਤਿੰਨ ਮਹੀਨੇ ਦੀ ਕਾਰਗੁਜ਼ਾਰੀ ਵਿੱਚ ਨਜਾਇਜ਼ ਚੱਲਦੀਆਂ ਬੱਸਾਂ ਬੰਦ ਕਰ ਤੇ ਜਿਨ੍ਹਾਂ ਬੱਸਾਂ ਨੇ ਟੈਕਸ ਨਹੀ ਭਰਿਆ ਉਨ੍ਹਾਂ ਤੇ ਕਾਰਵਾਈ ਕੀਤੀ। ਅਰਸ਼ ਸੱਚਰ ਨੇ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
Total Responses : 267