ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫ਼ੈਸਲਾ ਕੀਤਾ ਗਿਆ- ਕੁਸ਼ਲਦੀਪ ਸਿੰਘ ਢਿੱਲੋਂ
ਕੇਜਰੀਵਾਲ ਦੇ ਐਲਾਨਾਂ ਨੂੰ ਝੂਠ ਦਾ ਪਲੰਦਾ ਤੇ ਲਿਫ਼ਾਫ਼ੇਬਾਜ਼ੀ ਦੱਸਿਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 06 ਦਸੰਬਰ 2021: ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਬਿਹਤਰੀ ਤੇ ਭਲਾਈ ਲਈ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਸੇਰਾ ਸਕੀਮ ਤਹਿਤ ਜਿੱਥੇ ਝੁੱਗੀ ਝੌਂਪੜੀ ਵਾਲੇ ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਕਾਬਜ਼ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਉਥੇ ਸਰਕਾਰ ਵਲੋਂ ਨਗਰ ਕੌਂਸਲਾਂ ਅਧੀਨ ਕੰਮ ਕਰਦੇ ਆਊਟਸੋਰਸ ਸਫਾਈ ਕਰਮੀਆਂ ਨੂੰ ਨਗਰ ਕੌਂਸਲ ਅਧੀਨ ਲਿਆ ਕਿ ਗਰੀਬ ਵਰਗ ਦੇ ਹਿੱਤ ਇਤਿਹਾਸਕ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਤੇ ਫ਼ਰੀਦਕੋਟ ਦੇ ਵਿਧਾਇਕ ਸ ਕੁਸ਼ਲਦੀਪ ਢਿੱਲੋਂ ਨੇ ਨਗਰ ਕੌਂਸਲ ਫਰੀਦਕੋਟ ਵਿਖੇ 433 ਸਫਾਈ ਕਰਮੀਆਂ ਅਤੇ 13 ਸੀਵਰ ਕਾਮਿਆਂ ਨੂੰ ਨਗਰ ਕੌਂਸਲ ਅਧੀਨ ਕਰਨ ਦੇ ਨਿਯੁਕਤੀ ਪੱਤਰ ਸੌਂਪਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਫਰੀਦਕੋਟ ਨਾਲ ਸਬੰਧਤ 800 ਨੌਜਵਾਨਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਪ੍ਰੀਸ਼ਦ , ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਵਿੱਚ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਸਲ ਨੂੰ ਲਗਭਗ 45 ਲੱਖ ਰੁਪਏ ਦੀ ਕੀਮਤ ਵਾਲੀ ਸੀਵਰ ਸਾਫ ਕਰਨ ਵਾਲੀ ਜੈਟਿੰਗ ਐਂਡ ਸਕਸ਼ਨ ਮਸ਼ੀਨ ਉਪਲਬੱਧ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਉਹ ਇਨ੍ਹਾਂ ਸਫ਼ਾਈ ਕਰਮੀਆਂ ਤੇ ਸੀਵਰ ਕਾਮਿਆਂ ਲਈ ਆਉਣ ਵਾਲੇ ਸਮੇਂ ਵਿਚ ਪੱਕੇ ਹੋਣ ਦਾ ਰਾਹ ਵੀ ਖੁੱਲ੍ਹੇਗਾ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੂਰੇ ਦੇਸ਼ ਵਿੱਚ ਸਿਰਫ਼ ਪੰਜਾਬ ਸਰਕਾਰ ਵੱਲੋਂ ਹੀ ਗ਼ਰੀਬ ਵਰਗ ਦੇ ਹਿੱਤ ਵਿੱਚ ਲਾਗੂ ਕੀਤਾ ਗਿਆ ਹੈ। ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਆਗੂ ਤੇ ਮੁਖੀ ਕੇਜਰੀਵਾਲ ਲਿਫ਼ਾਫ਼ੇਬਾਜ਼ੀ ਵਾਲੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਤੇ ਪੰਜਾਬ ਵਾਸੀ ਕਦੇ ਵੀ ਯਕੀਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਝੂਠ ਬੋਲ ਕੇ ਸਬਜਬਾਗ ਵਿਖਾਉਣ ਵਾਲੇ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਨਾ ਤਾਂ ਮਹਿਲਾਵਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕੱਚੇ ਮੁਲਾਜਮਾਂ, ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਕੇਜਰੀਵਾਲ ਦੀ ਠੱਗੀ ਦਾ ਸ਼ਿਕਾਰ ਨਹੀਂ ਹੋਣਗੇ।
ਇਸ ਮੌਕੇ ਉਨ੍ਹਾਂ ਨਗਰ ਕੌਸ਼ਲ ਦੇ ਸਫਾਈ ਕਰਮੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਦੇ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਤੁਰੰਤ ਜੁਆਇੰਨ ਕਰਵਾਇਆ ਜਾਵੇ।
ਇਸ ਮੌਕੇ ਸਾਬਕਾ ਸੈਕਟਰੀ ਸਫਾਈ ਸੇਵਕ ਯੂਨੀਅਨ ਪੰਜਾਬ ਸ੍ਰੀ ਕੁਲਦੀਪ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦਾ ਸਫਾਈ ਕਰਮੀਆਂ ਅਤੇ ਸੀਵਰ ਕਾਮਿਆਂ ਨੂੰ ਨਗਰ ਕੌਂਸਲ ਅਧੀਨ ਲਿਆਉਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਪ੍ਰਧਾਨ ਨਗਰ ਕੌਸਲ ਨਰਿੰਦਰ ਪਾਲ ਸਿੰਘ ਨਿੰਦਾ,ਐਮ.ਡੀ ਲੇਬਰ ਫੈਡ ਰਣਜੀਤ ਸਿੰਘ ਬਰਾੜ, ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ, ਐਕਸੀਅਨ ਰਾਕੇਸ਼ ਕੰਬੋਜ, ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਕੱਕੜ, ਨਵਦੀਪ ਸਿੰਘ ਬੱਬੂ ਬਰਾੜ, ਚੇਅਰਮੈਨ ਮਾਰਕਿਟ ਕਮੇਟੀ. ਗਿੰਦਰਜੀਤ ਸਿੰਘ ਸੇਖੋ, ਅਸ਼ੋਕ ਸਾਰਵਾਨ ਪੰਜਾਬ ਪ੍ਰਧਾਨ ਸਫਾਈ ਸੇਵਕ ਯੂਨੀਅਨ, ਸੰਤ ਰਾਮ ਪ੍ਰਧਾਨ ਸਫਾਈ ਸੇਵਕ, ਡਾ.ਜੰਗੀਰ ਸਿੰਘ, ਡਾ. ਰੇਸ਼ਮ ਸਿੰਘ, ਬਲਜੀਤ ਸਿੰਘ ਗੋਰਾ, ਜਗਦੀਸ਼ ਪਾਲ ਸਿੰਘ, ਮਹਿੰਦਰ ਸਿੰਘ ਮੂੰਗੀ, ਤਾਰਾ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ।