← ਪਿਛੇ ਪਰਤੋ
ਜਗਰਾਉਂ (ਦੀਪਕ ਜੈਨ): ਨਸ਼ਾ ਛੁਡਾਉ ਕੇਂਦਰ ਵਿਚ ਆਏ ਲੋਕਾਂ ਨੇ ਦਵਾਈ ਨਾ ਮਿਲਣ 'ਤੇ ਰੋਡ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਡੀ-ਡਰੱਗ ਸੈਂਟਰ ਨਾਲ ਸਬੰਧਤ ਓਟ ਸੈਂਟਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ’ਤੇ ਰਹੇ। ਇਸ ਦੌਰਾਨ ਜਦੋਂ ਨਸ਼ੇ ਛੱਡਣ ਦੀ ਦਵਾਈ ਲੈਣ ਵਾਲਿਆਂ ਨੂੰ ਬੇਰੰਗ ਪਰਤਣਾ ਪਿਆ ਤਾਂ ਉਨ੍ਹਾਂ ਗੁੱਸੇ ਵਿੱਚ ਆ ਕੇ ਜਗਰਾਉਂ ਰਾਏਕੋਟ ਰੋਡ ’ਤੇ ਜਾਮ ਲਗਾ ਕੇ ਧਰਨਾ ਦਿੱਤਾ। ਧਰਨੇ ਦੌਰਾਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਇਸ ਦੌਰਾਨ ਵਾਹਨ ਚਾਲਕਾਂ ਅਤੇ ਧਰਨਾਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਵੀ ਮੌਜੂਦ ਸੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜੇਕਰ ਓਟ ਕਲੀਨਿਕ ਦੇ ਕਰਮਚਾਰੀ ਹੜਤਾਲ ’ਤੇ ਹਨ ਤਾਂ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਉਨ੍ਹਾਂ ਲਈ ਕੁਝ ਹੋਰ ਪ੍ਰਬੰਧ ਕਰਨੇ ਚਾਹੀਦੇ ਸਨ ਪਰ ਐਸਐਮਓ ਨੇ ਪ੍ਰਬੰਧ ਕਰਨ ਦੀ ਬਜਾਏ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕਰ ਦਿੱਤਾ।
Total Responses : 108