ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਬੈਠੇ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 7 ਦਸੰਬਰ 2021: ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਤੇ ਪਨਬਸ ਚ ਕੱਚੇ ਤੌਰ ਤੇ ਕੰਮ ਕਰ ਰਹੇ ਮੁਲਾਜ਼ਿਮ ਅਣਮਿੱਥੇ ਸਮੇਂ ਲਈ ਹੜਤਾਲ ਤੇ ਬੈਠ ਗਏ ਹਨ। ਹੜਤਾਲ ਤੇ ਬੈਠੇ ਮੁਲਾਜ਼ਮਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੈਨੇਜਮੈਂਟ ਨੇ ਸਾਡੇ ਨਾਲ ਹਮੇਸ਼ਾ ਧੱਕਾ ਕੀਤਾ ਦੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।