ਬਰਗਾੜੀ ਮੋਰਚੇ ਦੇ ਜੱਥੇ 'ਚ ਸ਼ਾਮਲ 8 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਦੀਪਕ ਗਰਗ
ਕੋਟਕਪੂਰਾ, 7 ਦਸੰਬਰ 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।
ਇਹ ਮੋਰਚਾ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਿਸ ਦੀ ਅਗਵਾੲੀ ਜਤਿੰਦਰਬੀਰ ਸਿੰਘ ਪੰਨੂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ (ਟ੍ਰੇਡ ਸੈਲ) ਅਤੇ ਕੋਰ ਕਮੇਟੀ ਮੈਂਬਰ ਇੰਡੀਆ
ਅੱਜ ਜ਼ਿਲਾ (ਗੁਰਦਾਸਪੁਰ)ਦੇ ਇਹਨਾ 8 ਸਿੰਘਾਂ ਨੇ ਗ੍ਰਿਫਤਾਰੀ ਦਿੱਤੀ
1 ਸੁਖਵਿੰਦਰ ਸਿੰਘ
2 ਗੁਰਭੇਜ ਸਿੰਘ
3 ਸੰਦੀਪ ਸਿੰਘ
4 ਅਮਨਦੀਪ ਸਿੰਘ
5 ਮਨਜਿੰਦਰ ਸਿੰਘ
6 ਕਮਲਪ੍ਰੀਤ ਸਿੰਘ
7 ਮਨਪ੍ਰੀਤ ਸਿੰਘ
8 ਦਾਰਾ ਸਿੰਘ
ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਰਵਾਨਾ ਕਰਦੇ ਹੋਏ ਮੋਰਚੇ ਦੇ ਮੁੱਖ ਸੇਵਾਦਾਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ,ਹਰਜੀਤ ਸਿੰਘ ਸੰਜੂਮਾ ਜ਼ਿਲ੍ਹਾ ਪ੍ਰਧਾਨ ਸੰਗਰੂਰ, ਜਸਵਿੰਦਰ ਸਿੰਘ ਖਾਲਸਾ ਕਥਾਵਾਚਕ,ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਮਾਸਟਰ ਸੁਖਰਾਜ ਸਿੰਘ ਉਦੇਕਰਨ,ਗੁਰਭਿੰਦਰ ਸਿੰਘ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।।