ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਗੁਰਦਾਸਪੁਰ 8 ਦਸੰਬਰ 2021 - ਬਟਾਲਾ ਦੇ ਡੇਰਾ ਰੋਡ ਸਟੇਟ ਬੈਂਕ ਨੇੜੇ ਸਥਿਤ ਦੋ ਮੰਜ਼ਿਲਾਂ ਇਕ ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ, ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਸਵੇਰੇ ਕਰੀਬ ਚਾਰ ਵਜੇ ਦੇ ਆਸ ਪਾਸ ਲੱਗੀ। ਦੁਕਾਨ ਮਾਲਕ ਚੰਦ ਨੇ ਦੱਸਿਆ ਕਿ ਉਹ ਬੀਤੀ ਰਾਤ ਅੰਮ੍ਰਿਤਸਰ ਗਏ ਹੋਏ ਸੀ, ਸਵੇਰੇ ਕਰੀਬ 4.15 ਵਜੇ ਦੁਕਾਨ ਦੇ ਗੁਆਂਢੀਆਂ ਨੇ ਫੋਨ ਕਰਕੇ ਅੱਗ ਲੱਗਣ ਬਾਰੇ ਦੱਸਿਆ।
ਪਹੁੰਚਦਿਆਂ ਹੀ ਦੋਹਾਂ ਮੰਜ਼ਿਲਾਂ 'ਤੇ ਭਿਆਨਕ ਅੱਗ ਲੱਗ ਗਈ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬਟਾਲਾ ਅਤੇ ਇੱਕ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ। ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਤਿੰਨ ਮੰਜ਼ਿਲਾ ਦੁਕਾਨ ਅੰਦਰ ਭਾਰੀ ਮਾਤਰਾ ਵਿੱਚ ਸੈਨੇਟਾਈਜ਼ਰ, ਨੇਲ ਪਾਲਿਸ਼ ਅਤੇ ਹੋਰ ਪਲਾਸਟਿਕ ਦਾ ਸਮਾਨ ਹੋਣ ਕਾਰਨ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।