ਸ਼੍ਰੋਮਣੀ ਅਕਾਲੀ ਦਲ ਦੀ ਕਿਲੀ ਚਹਿਲਾਂ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ - ਗੁਰਪ੍ਰੀਤ ਸਿੰਘ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 8 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਲੈਕੇ 14 ਦਸੰਬਰ ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ ਇਹ ਰੈਲੀ ਵਿਰੋਧੀਆਂ ਦੇ ਵੀ ਭੁਲੇਖੇ ਦੂਰ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਹੋਣ ਵਾਲੀ ਇਹ ਰੈਲੀ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਲਿਆਉਣ ਦਾ ਮੁੱਢ ਬੰਨ੍ਹੇਗੀ ਅਤੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰੇਗੀ।
ਗੁਰਪ੍ਰੀਤ ਸਿੰਘ ਨੇ ਕਿਹਾ ਪਹਿਲਾਂ ਸਾਢੇ ਚਾਰ ਸਾਲ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਵਿੱਚੋਂ ਕੋਈ ਵਾਅਦਾ ਪੂਰਾ ਨਹੀ ਕੀਤਾ ਤੇ ਹੁਣ ਮੋਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੋਕਾਂ ਨਾਲ ਸਿਰਫ ਝੂਠੇ ਵਾਅਦੇ ਹੀ ਕਰ ਰਹੇ ਹਨ ਪਰ ਉਹ ਪੂਰੇ ਨਹੀਂ ਹੋ ਰਹੇ। ਉਨ੍ਹਾਂ ਨੇ ਕਿਹਾ ਪੰਜਾਬ ਦੀ ਜਨਤਾ ਨੇ ਵਿਰੋਧੀਆਂ ਨੂੰ ਸਬਕ ਸਿਖਾਉਣ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਸੱਤਾ ਵਿੱਚ ਲੈ ਕੇ ਆਉਣ ਅਤੇ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਣਾਉਣ ਦਾ ਮੰਨ ਬਣਾ ਲਿਆ ਹੈ। ਉਨ੍ਹਾਂ ਨੇ ਕਿਹਾ ਅਕਾਲੀ ਬਸਪਾ ਦੇ ਸਾਝੇਂ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ 14 ਦਸੰਬਰ ਦੀ ਰੈਲੀ ਵਿੱਚ ਫਰੀਦਕੋਟ ਤੋ ਵੱਡਾ ਕਾਫਲਾ ਨਾਲ ਲੈ ਕੇ ਕਿਲੀ ਚਾਹਲਾਂ ਵਿਖੇ ਪਹੁੰਚਾਂਗੇ।