ਲੰਮੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਹਰਮਿੰਦਰ ਸਿੰਘ ਭੱਟ, ਬਾਬੂਸ਼ਾਹੀ ਨੈੱਟਵਰਕ
ਅਹਿਮਦਗੜ੍ਹ,08ਦਸੰਬਰ,2021: ਸੰਤ ਬਾਬਾ ਰਣਜੀਤ ਸਿੰਘ ਚੈਰੀਟੇਬਲ ਟਰੱਸਟ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰਦੁਆਰਾ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਜੀ ਵਿਰੱਕਤ ਦੀ ਸਾਲਾਨਾ ਬਰਸੀ ਮੌਕੇ ਨੋਜਵਾਨਾਂ ਨੂੰ ਦਸਤਾਰ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਮੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਸੰਤ ਬਾਬਾ ਬਲਕਾਰ ਸਿੰਘ ਜੀ ਪੰਜਗਰਾਈਆਂ ਵਾਲਿਆ ਦੀ ਰਹਿਨੁਮਾਈ ਹੇਠ ਕਰਵਾਏ ਗਏ ।ਜਿਸ ਸੰਬੰਧੀ ਜਾਣਕਾਰੀ ਦਿੰਦੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਭਾਈ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਾ ਮੁਕਾਬਲਿਆਂ ਦੌਰਾਨ 90 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਜਿਸ ਜੈਤੂ ਬੱਚਿਆ ਨੂੰ ਹਜ਼ਾਰਾਂ ਦੇ ਨਗਦ ਇਨਾਮ ਤੋਂ ਇਲਾਵਾ ਯਾਦਗਾਰੀ ਸਨਮਾਨ ਚਿੰਨ੍ਹ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਮੈਡਲਾਂ ਨਾਲ ਸਨਮਾਨ ਕੀਤਾ ਗਿਆ।
ਇਸ ਮੌਕੇ ਬੱਚਿਆਂ ਨੂੰ ਇਨਾਮ ਦੀ ਵੰਡ ਸੰਤ ਬਾਬਾ ਬਲਕਾਰ ਸਿੰਘ ਜੀ ਪੰਜਗਰਾਈਆਂ ਵਾਲੇ,ਮਹੰਤ ਹਰਪਾਲ ਦਾਸ ਜੀ, ਵੀਰ ਮਨਪ੍ਰੀਤ ਸਿੰਘ ਖਾਲਸਾ, ਭਾਈ ਮਨਵੀਰ ਸਿੰਘ ਰਾੜਾ ਸਾਹਿਬ ਵੱਲੋਂ ਕੀਤੀ ਗਈ।ਇਸ ਮੌਕੇ ਗੁਰਦੁਆਰਾ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ, ਬਲਦੇਵ ਸਿੰਘ ਗਿੱਲ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ ਐਡਵਾਈਜਰ ਰੁਲਦਾ ਸਿੰਘ ਚੁਹਾਣੇ, ਐਡਵਾਈਜਰ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਦਸਤਾਰ ਕੋਚ ਪ੍ਰਭਜੋਤ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਦੁੱਲਮਾਂ, ਧਰਮਪ੍ਰੀਤ ਸਿੰਘ,ਪ੍ਰਭਜੋਤ ਸਿੰਘ ਬਾਸੀਆਂ, ਕੁਲਜਿੰਦਰ ਸਿੰਘ ਘਨੋਰੀ, ਹਰਦੀਪ ਸਿੰਘ ਬੀਜਾ, ਜਸਵਿੰਦਰ ਸਿੰਘ ਰਾਜਪੁਰਾ, ਰਣਜੀਤ ਸਿੰਘ ਪੂਰਨਪੁਰ, ਸਤਨਾਮ ਸਿੰਘ ਬੀਜਾ, ਬਲਕਾਰ ਸਿੰਘ ਰਾਏਕੋਟ,ਪ੍ਰਦੂਮਣ ਸਿੰਘ ਕਲਿਆਣ, ਬਲਪ੍ਰੀਤ ਸਿੰਘ ਜਲਾਲਦੀਵਾਲ ਤੇ ਸੰਤ ਬਾਬਾ ਰਣਜੀਤ ਸਿੰਘ ਚੈਰੀਟੇਬਲ ਟਰੱਸਟ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।