← ਪਿਛੇ ਪਰਤੋ
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ - ਰਵੀ ਬੁਗਰਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 8 ਦਸੰਬਰ 2021 - 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਰਵੀ ਬੁਗਰਾ ਨੇ ਕੀਤਾ। ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਅਕਾਲੀ ਕਾਂਗਰਸ ਪਾਰਟੀ ਦਾ ਰਾਜ ਪੰਜਾਬ ਦੇ ਲੋਕਾਂ ਨੇ ਦੇਖਿਆ ਲੋਕ ਇਨ੍ਹਾਂ ਪਾਰਟੀਆਂ ਤੋ ਅੱਕ ਚੁੱਕੇ ਹਨ ਤੇ ਲੋਕਾਂ ਨੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੰਨ ਬਣਾ ਲਿਆ ਤੇ ਜਿਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੇ ਪੂਰੀ ਇਮਾਨਦਾਰੀ ਨਾਲ ਲੋਕਭਲਾਈ ਦੇ ਕੰਮ ਕੀਤੇ ਹਨ ਉਵੇਂ ਹੀ ਜੋ ਵੀ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ ਉਹ ਅਰਵਿੰਦ ਕੇਜਰੀਵਾਲ ਵਾਂਗ ਪੰਜਾਬ ਦੇ ਲੋਕਾਂ ਦੇ ਇਮਾਨਦਾਰੀ ਨਾਲ ਕੰਮ ਕਰੇਗਾ। ਰਵੀ ਬੁਗਰਾ ਨੇ ਕਿਹਾ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦੇ ਰਹੇ ਹਨ ਉਹ ਵੀ 2022 ਵਿੱਚ ਸਲਾਘਾਯੋਗ ਸਾਬਤ ਹੋਣਗੀਆਂ।
Total Responses : 260