ਬਲਜਿੰਦਰ ਕੌਰ ਸਰਬਸੰਮਤੀ ਨਾਲ ਬਣੀ ਪੰਜਾਬੀ ਪ੍ਰੈਸ ਕਲੱਬ ਬੀ.ਸੀ. ਦੀ ਪ੍ਰਧਾਨ
ਹਰਦਮ ਮਾਨ
ਸਰੀ, 8 ਦਸੰਬਰ 2021- ਸਾਂਝਾ ਟੀ.ਵੀ. ਦੀ ਹੋਸਟ ਬਲਜਿੰਦਰ ਕੌਰ ਨੂੰ ਸਰਬਸੰਮਤੀ ਨਾਲ ਪੰਜਾਬੀ ਪ੍ਰੈਸ ਕਲੱਬ ਬੀ.ਸੀ. ਦੀ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਕਲੱਬ ਦੀ ਜਨਰਲ ਮੀਟਿੰਗ ਦੌਰਾਨ ਪ੍ਰਧਾਨ ਦੀ ਚੋਣ ਤੋਂ ਇਲਾਵਾ ਕਾਰਜਕਾਰਨੀ ਦੇ 7 ਮੈਂਬਰ ਅਤੇ ਹੋਰ ਅਹੁਦੇਦਾਰ ਵੀ ਚੁਣੇ ਗਏ।।
ਮੀਟਿੰਗ ਦੌਰਾਨ ਕਲੱਬ ਦਾ ਸਾਲਾਨਾ ਲੇਖਾ ਜੋਖਾ ਪੇਸ਼ ਕੀਤਾ ਗਿਆ ਅਤੇ ਫਿਰ ਨਵੇਂ ਪ੍ਰਧਾਨ ਤੇ ਕਾਰਜਕਾਰਨੀ ਦੀ ਚੋਣ ਕੀਤੀ ਗਈ। ਕਲੱਬ ਦੀ ਪ੍ਰਧਾਨ ਨਵਜੋਤ ਕੌਰ ਢਿੱਲੋਂ ਨੇ ਪਿਛਲੇ ਦੋ ਸਾਲਾਂ ਦੌਰਾਨ ਕਲੱਬ ਮੈਂਬਰਾਂ ਵੱਲੋਂ ਮਿਲੇ ਸਹਿਯੋਗ ਲਈ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਨਵੀਂ ਚੁਣੀ ਗਈ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।
ਨਵੀਂ ਬਣੀ ਪ੍ਰਧਾਨ ਬਲਜਿੰਦਰ ਕੌਰ ਨੇ ਇਹ ਮਾਣ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਉਮੀਦ ਜ਼ਾਹਰ ਕੀਤੀ ਕਿ ਮੈਂਬਰਾਂ ਦਾ ਸਹਿਯੋਗ ਨਿਰੰਤਰ ਮਿਲਦਾ ਰਹੇਗਾ ਅਤੇ ਉਹ ਪੰਜਾਬੀ ਪੱਤਰਕਾਰੀ ਅਤੇ ਕਲੱਬ ਦੀ ਬੇਹਤਰੀ ਲਈ ਕੰਮ ਕਰਦੇ ਰਹਿਣਗੇ।