ਹਲਕਾ ਦਿਹਾਤੀ ਪਟਿਆਲਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਬਾਦਲ - ਬਿੱਟੂ ਚੱਠਾ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 9 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਦਿਹਾਤੀ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ ਚ ਅੱਜ 9 ਦਸੰਬਰ ਨੂੰ ਅਨਾਜ ਮੰਡੀ ਸਰਹੰਦ ਰੋਡ ਪਟਿਆਲਾ ਵਿਖੇ ਵਿਸ਼ਾਲ ਰੈਲੀ ਚ ਵਰਕਰਾਂ ਨੂੰ ਸੰਬੋਧਨ ਕਰਨਗੇ ।
ਪਟਿਆਲਾ ਤੋਂ ਅਕਾਲੀ ਦਲ ਤੇ ਬਸਪਾ ਸਾਂਝੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹੋਰ ਅਕਾਲੀ ਦਲ ਤੇ ਬਸਪਾ ਦੇ ਸੀਨੀਅਰ ਆਗੂ ਵੀ ਪਹੁੰਚ ਰਹੇ ਹਨ ।