ਗੁਰੂ ਰਵਿਦਾਸ ਸਭਾ ਵੈਨਕੂਵਰ ਨੇ ਡਾ. ਭੀਮ ਰਾਓ ਅੰਬੇਦਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ
ਹਰਦਮ ਮਾਨ, ਬਾਬੂਸ਼ਾਹੀ ਨੈੱਟਵਰਕ
ਸਰੀ, 9 ਦਸੰਬਰ 2021- ਗੁਰੂ ਰਵਿਦਾਸ ਸਭਾ ਵੈਨਕੂਵਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ। ਇਸ ਮੌਕੇ ਭਾਰਤੀ ਕੌਂਸਲੇਟ ਜਰਨਲ ਸ੍ਰੀ ਮੁਨੀਸ਼ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸਾਬਕਾ ਕੌਸਲੇਟ ਜਨਰਲ ਜਿਲੇ ਸਿੰਘ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਮੂਲੀਅਤ ਕੀਤੀ। ਸ੍ਰੀ ਮਨੀਸ਼ ਨੇ ਡਾ. ਅੰਬੇਦਰਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਦਕਰ ਨੇ ਭਾਰਤ ਵਿਚ ਬਰਾਬਰੀ ਦਾ ਸਮਾਜ ਸਿਰਜਣ ਲਈ ਵੱਡਮੁੱਲਾ ਯੋਗਦਾਨ ਪਾਇਆ ਅਤੇ ਭਾਰਤੀ ਲੋਕਾਂ ਲਈ ਮਹਾਨ ਕਾਰਜ ਕੀਤਾ। ਗੁਰੂ ਰਵਿਦਾਸ ਸੁਸਾਇਟੀ ਦੇ ਪ੍ਰਧਾਨ ਰਿਕ ਤੂਰਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋ ਇਲਾਵਾ ਗੁਰੂ ਰਵਿਦਾਸ ਸਭਾ ਵੈਨਕੂਵਰ ਦੇ ਸਾਬਕਾ ਪ੍ਰਧਾਨ ਬਿਲ ਬਸਰਾ, ਉਘੇ ਖੇਡ ਪ੍ਰੋਮੋਟਰ ਬਲਬੀਰ ਸਿੰਘ ਬੈਂਸ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜਰ ਸਨ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਫੋਨ: +1 604 308 6663
ਈਮੇਲ : maanbabushahi@gmail.com