ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਹੁਕਮ ਜਾਰੀ
ਬਾਬੂਸ਼ਾਹੀ ਨੈੱਟਵਰਕ
ਮਾਨਸਾ, 9 ਦਸੰਬਰ 2021: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਜੇ ਅਰੋੜਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ ਵੱਖ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਾਉਣ ਅਤੇ ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਦਸੰਬਰ 2021 ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ 13 ਦਸੰਬਰ ਤੋਂ 22 ਦਸੰਬਰ 2021 ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਿਆ ਜਾਂਦਾ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਅਤੇ ਅਨੁਸ਼ਾਸਨਹੀਣਤਾ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਹੁਕਮ 13 ਦਸੰਬਰ ਤੋਂ 22 ਦਸੰਬਰ 2021 ਤੱਕ ਲਾਗੂ ਰਹਿਣਗੇ।