ਕਿਸਾਨ ਮੋਰਚਾ ਫਤਹ, ਕਿਸਾਨਾਂ ਨੇ ਵਾਪਸੀ ਦਾ ਕੀਤਾ ਐਲਾਨ, ਵੀਡੀਓ ਵੀ ਦੇਖੋ...
ਨਵੀਂ ਦਿੱਲੀ, 9 ਦਸੰਬਰ 2021 - ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ। ਕਿਸਾਨਾਂ ਨੇ ਆਪਣਾ ਕਿਸਾਨ ਅੰਦੋਲਨ ਸਮਾਪਤ ਕਰਨ ਤੋਂ ਬਾਅਦ ਆਪਣੇ ਪ੍ਰੋਗਰਾਮ ਜਾਰੀ ਕੀਤੇ.....
- 9 ਦਸੰਬਰ ਨੂੰ ਸ਼ਾਮ 5:50 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਹੋਵੇਗੀ ਫਤਿਹ ਅਰਦਾਸ
- 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ
- ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ
- 15 ਦਸੰਬਰ ਨੂੰ ਪੰਜਾਬ 'ਚੋਂ ਚੱਲ ਰਹੇ ਸਾਰੇ ਧਰਨੇ ਸਮਾਪਤ ਕੀਤੇ ਜਾਣਗੇ
ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਵੀ ਦੇਖੋ...
https://www.facebook.com/BabushahiDotCom/videos/936028330347251