ਐੱਸ.ਡੀ.ਐੱਮ. ਵੱਲੋਂ ਚੋਣਾਂ ਸਬੰਧੀ ਟੀਮਾਂ ਨਾਲ ਮੀਟਿੰਗ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 9 ਦਸੰਬਰ, 2021: ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸ਼੍ਰੀ ਚਰਨਜੋਤ ਸਿੰਘ ਵਾਲੀਆ, ਉੱਪ ਮੰਡਲ ਮੈਜਿਸਟਰੇਟ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਟੀਮਾਂ ਐਫ਼ ਐੱਸ.ਟੀ., ਵੀ. ਐਸ.ਟੀ., ਵੀ.ਵੀ.ਟੀ. ਅਕਾਉਂਟ ਟੀਮ, ਐੱਮ.ਸੀ.ਸੀ. ਆਦਿ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਐੱਸ.ਡੀ.ਐੱਮ.ਚਰਨਜੋਤ ਸਿੰਘ ਵਾਲੀਆ ਵੱਲੋਂ ਟੀਮਾਂ ਨੂੰ ਉਨਾਂ ਦੀਆਂ ਡਿਊਟੀਆਂ ਸਬੰਧੀ ਜਾਣੂ ਕਰਵਾਇਆ ਗਿਆ। ਉਨਾਂ ਕਿਹਾ ਕਿ ਮਾਨਯੋਗ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਟੀਮ ਮੈਂਬਰਾਂ ਨੂੰ ਵੀਡੀਓ, ਪੀ.ਪੀ.ਟੀ. ਦੇ ਮਾਧਿਅਮ ਰਾਹੀਂ ਵੀ ਡਿਊਟੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।