ਸੰਗਤਾਂ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬਾਨ ਵੱਲੋਂ ਚਲਾਈ ਪ੍ਰਥਾ ਨੂੰ ਕਾਇਮ ਰੱਖਿਆ ਜਾ ਸਕਦੈ- ਕਮਾਂਡੈਂਟ ਧਾਲੀਵਾਲ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 04ਜਨਵਰੀ 2022- ਦਸ਼ਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਧੰਨ ਧੰਨ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਨਜ਼ਦੀਕੀ ਪਿੰਡ ਮੂੰਡਖੇੜਾ ਦੀ ਨੌਜਵਾਨ ਸਭਾ ਅਤੇ ਬਾਬਾ ਜਸਵੀਰ ਸਿੰਘ ਜੀ ਦੇ ਉਧਮ ਸਦਕਾ ਨਾਭਾ ਪਟਿਆਲਾ ਰੋਡ ਤੇ 2 ਦਿਨਾਂ ਲਈ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ(ਸੇਵਾਮੁਕਤ) ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨੌਜਵਾਨ ਸਭਾ ਵੱਲੋਂ 31 ਦਸੰਬਰ ਅਤੇ 01 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਅਤੇ ਨਵੇਂ ਸਾਲ ਦੀ ਸ਼ੁਰੂਆਤ ਲਈ ਆਉਣ-ਜਾਣ ਵਾਲੀਆਂ ਸੰਗਤਾਂ ਲਈ ਪਰੌਂਠੇ, ਚਾਹ ਅਤੇ ਚਾਹ-ਮੱਠੀਆ ਅਤੇ ਖੀਰ ਦਾ ਲੰਗਰ ਲਗਾਇਆ ਗਿਆ ਹੈ।
ਬਾਬਾ ਜਸਵੀਰ ਸਿੰਘ ਜੀ ਦੇ ਸਹਿਯੋਗ ਸਦਕਾ ਪਿੰਡ ਦੇ ਨੌਜਵਾਨਾਂ ਅਤੇ ਆਲੇ-ਦੁਆਲੇ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ। ਬਾਬਾ ਜਸਵੀਰ ਸਿੰਘ ਜੀ ਨੇ ਨੌਜਵਾਨਾਂ ਨੂੰ ਬੁਰੀਆਂ ਸਮਾਜਿਕ ਕੁਰੀਤੀਆਂ ਨੂੰ ਛੱਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹਾ ਉਪਰਾਲਾ ਕੋਈ ਇਕੱਲਾ ਵਿਅਕਤੀ ਨਹੀਂ ਕਰ ਸਕਦਾ ਇਹ ਤਾਂ ਸਾਰੀ ਸੰਗਤ ਦੇ ਉਧਮ ਨਾਲ ਹੀ ਹੁੰਦਾ ਹੈ। ਕਮਾਂਡੈਂਟ ਧਾਲੀਵਾਲ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਇਹੋ ਜਿਹੇ ਉਪਰਾਲੇ ਕਰਨ ਦੀ ਜਿਸ ਨਾਲ ਸਾਡੇ ਗੁਰੂਆਂ ਦੀ ਚਲਾਈ ਪ੍ਰਥਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਨੂੰ ਯਾਦ ਕਰਵਾਇਆ ਜਾ ਸਕੇ। ਇਸ ਮੌਕੇ ਤੇ ਭੁਪਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਗਰੇਵਾਲ, ਕਰਨਵੀਰ ਸਿੰਘ ਬੈਦਵਾਨ, ਜਸਵੀਰ ਸਿੰਘ, ਕਰਨਵੀਰ ਧਾਲੀਵਾਲ, ਕਮਲਪ੍ਰੀਤ ਧਾਲੀਵਾਲ, ਦਿਲਜੋਤ ਧਾਲੀਵਾਲ, ਸਤਨਾਮ ਸਿੰਘ, ਗੁਰੂ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਮਜੀਤ ਬੇਗਮ, ਗੁਰਜੋਤ ਕੌਰ, ਮਨਦੀਪ ਕੌਰ, ਰਾਜਵਿੰਦਰ ਕੌਰ ਅਤੇ ਹੋਰ ਬੀਬੀਆਂ ਨੇ ਲੰਗਰ ਬਣਾਉਣ ਦੀ ਸੇਵਾ ਕੀਤੀ।