ਗੁਰਪ੍ਰੀਤ ਸਿੰਘ ਫੱਤੂ ਢੀਂਗਾ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਹਲਕਾ ਇੰਚਾਰਜ ਬਣੇ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 11 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਵੱਲੋਂ ਹਲਕਾ ਆਈਟੀ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਕੀਤੀਆ ਗਈਆਂ ਨਵੀਂਆਂ ਨਿਯੁਕਤੀਆਂ ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਗੁਰਪ੍ਰੀਤ ਸਿੰਘ ਫੱਤੂਢੀਂਗਾ ਨੂੰ ਹਲਕਾ ਇੰਚਾਰਜ ਆਈਟੀ ਵਿੰਗ ਨਿਯੁਕਤ ਕੀਤਾ ਗਿਆ ਜਿਸ ਨਾਲ ਹਲਕੇ ਦੇ ਨੌਜਵਾਨਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਪਾਰਟੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਵਾਲੇ ਯੂਥ ਆਗੂ ਗੁਰਪ੍ਰੀਤ ਸਿੰਘ ਫੱਤੂ ਢੀਗਾਂ ਨੂੰ ਹਲਕਾ ਇੰਚਾਰਜ ਆਈਟੀ ਵਿੰਗ ਸੁਲਤਾਨਪੁਰ ਲੋਧੀ ਬਣਨ ਤੇ ਪਾਰਟੀ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।
ਆਪਣੀ ਇਸ ਨਿਯੁਕਤੀ ਤੇ ਗੁਰਪ੍ਰੀਤ ਸਿੰਘ ਫੱਤੂਢੀਂਗਾ ਨੇ ਕਿਹਾ ਕਿ ਮੈ ਤਹਿ ਦਿਲੋਂ ਧੰਨਵਾਦੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਯੂਥ ਅਕਾਲੀ ਦਲ , ਆਈ ਟੀ ਵਿੰਗ ਕੌਮੀ ਪ੍ਰਧਾਨ ਨਛੱਤਰ ਸਿੰਘ ਗਿੱਲ , ਗੁਰਪ੍ਰੀਤ ਸਿੰਘ ਖਾਲਸਾ ਪ੍ਰਧਾਨ ਆਈ ਟੀ ਵਿੰਗ ਦੋਆਬਾ ਜੋਨ,ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ , ਕਰਨਬੀਰ ਸਿੰਘ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਜਿਹਨਾਂ ਨੇ ਇਸ ਨਿਮਾਣੇ ਵਰਕਰ ਤੇ ਭਰੋਸਾ ਕਰਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਈ ਟੀ ਵਿੰਗ ਦਾ ਇੰਚਾਰਜ( ਪ੍ਰਧਾਨ) ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਪਹਿਲਾਂ ਵੀ ਪਾਰਟੀ ਵਾਸਤੇ ਦਿਨ ਰਾਤ ਮਿਹਨਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਦਿਨ ਰਾਤ ਪਾਰਟੀ ਦੀ ਬਿਹਤਰੀ ਲਈ ਕਾਰਜ ਕੀਤੇ ਜਾਣਗੇ ਅਤੇ ਪਾਰਟੀ ਵਰਕਰਾਂ ਨੂੰ ਲਾਮਬੱਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਪੰਜਾਬ ਦੇ ਲੋਕ ਅਕਾਲੀ ਦਲ ਨਾਲ ਵੱਧ ਤੋਂ ਵੱਧ ਜੁੜਨ। ਉਨ੍ਹਾਂ ਕਿਹਾ ਕਿ ਆ ਰਹੀਆਂ ਚੋਣਾਂ ਵਿੱਚ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੀ ਜਿੱਤ ਵਾਸਤੇ ਦਿਨ ਰਾਤ ਇੱਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਈ ਜਾਵੇਗੀ ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।