ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਵੱਲੋਂ ਟਿਕਟ ਲਈ ਗੌਰਵ ਕੱਕੜ ਪ੍ਮੁੱਖ ਦਾਅਵੇਦਾਰ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 13 ਜਨਵਰੀ - ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪਣੇ ਲਗਭਗ ਉਮੀਦਵਾਰ ਐਲਾਨ ਦਿੱਤੇ ਹਨ ਪਰ ਹਲੇ ਕਾਂਗਰਸ ਪਾਰਟੀ ਅਤੇ ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀ ਕੀਤਾ। ਹੁਣ ਜੇਕਰ ਗੱਲ ਕਰੀਏ ਫਰੀਦਕੋਟ ਦੀ ਇੱਥੋਂ ਭਾਜਪਾ ਦੇ ਮਜਬੂਤ ਦਾਵੇਦਾਰ ਗੌਰਵ ਕੱਕੜ ਬਣ ਗਏ ਹਨ ਕਿਉਂਕਿ ਸਭ ਤੋ ਵੱਧ ਲੋਕਾਂ ਵਿੱਚ ਵਿਚਰ ਰਹੇ ਹਨ ਤੇ ਇਹ ਭਾਜਪਾ ਦੇ ਜਿਲ੍ਹਾ ਯੂਥ ਪ੍ਰਧਾਨ ਹਨ ਤੇ ਇਨ੍ਹਾਂ ਦਾ ਸ਼ਹਿਰ ਵਿੱਚ ਕਾਫੀ ਰਸੂਖ ਵੀ ਹੈ ਤੇ ਇਹ ਅਕਾਲੀ ਦਲ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਖਤ ਟੱਕਰ ਦੇ ਸਕਦੇ ਹਨ।