ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਕੀ ਦੋਸ਼ ਲਗਾਏ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਜ਼ੀਰਕਪੁਰ, 13 ਜਨਵਰੀ 2022- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਟਿਕਟਾਂ ਵੇਚਣ ਦਾ ਕੰਮ ਕਰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨੂੰ ਬਰਦਾਸ਼ਤ ਨਹੀਂ ਕਰਦੀ ਅਤੇ ਡੰਮੀ ਮੁੱਖ ਮੰਤਰੀ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਰਾਜ ਸਭਾ ਦੇ ਮੈਂਬਰ ਵੀ ਪੈਸੇ ਲੈ ਕੇ ਬਣਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਹੀ ਪ੍ਰੈਸ ਕਾਨਫਰੰਸ ਕਰਦੇ ਹਨ।