ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ
ਅਸ਼ੋਕ ਵਰਮਾ
ਭਗਤਾ ਭਾਈ, 14ਜਨਵਰੀ2022: ਪਿੰਡ ਗੁਰੂਸਰ ਵਿਖੇ ਗੁਰੂਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਸਵੇਰੇ ਪਹਿਲਾਂ ਚਾਲੀ ਮੁਕਤਿਆਂ ਦੀ ਯਾਦ ਨੂੰ ਮੁੱਖ ਰੱਖਦਿਆਂ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪਿੰਡ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜ਼ੂਰੀ ਵਿਚ ਧਾਰਮਿਕ ਸਮਾਗਮ ਕਰਵਾਇਆ ।
ਇਸ ਦੌਰਾਨ ਆਸਪਾਸ ਦੇ ਪਿੰਡਾਂ ਤੇ ਸ਼ਹਿਰਾਂ ਤੋਂ ਪਹੁੰਚੀਆਂ ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਇਆ। ਇਸ ਮੌਕੇ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਕਵੀਸ਼ਰੀ ਜਥਿਆਂ ਤੇ ਰਾਗੀ ਸਿੰਘਾਂ ਵੱਲ਼ੋਂ ਕੀਰਤਨ ਤੇ ਕਥਾਵਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਾ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਇਕਬਾਲ ਸਿੰਘ ਤੇ ਕਾਰ ਸੇਵਾ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਪਹੁੰਚੀਆਂ ਹੋਈਆਂ ਸਾਰੀਆਂ ਹੀ ਸੰਗਤਾਂ ਦਾ ਧੰਨਵਾਦ ਕੀਤਾ ।