ਵਿਧਾਇਕ ਨਾਗਰਾ ਦੀ ਚੋਣ ਮੁਹਿੰਮ ਨੂੰ ਹੁੰਗਾਰਾ
ਦੀਦਾਰ ਗੁਰਨਾ
ਸ੍ਰੀ ਫ਼ਤਹਿਗੜ੍ਹ ਸਾਹਿਬ, ਜਨਵਰੀ 14, 2022 - ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵਾਰਡ ਨੰਬਰ 23,ਬਹਾਦਰਗੜ੍ਹ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਪਰਮਜੀਤ ਸਿੰਘ ਚੀਮਾ, ਹਜ਼ਾਰਾ ਸਿੰਘ ਚੀਮਾ, ਕੁਲਦੀਪ ਸਿੰਘ ਚੀਮਾ ਤੇ ਸਮੂਹ ਚੀਮਾ ਪਰਿਵਾਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਸ. ਨਾਗਰਾ ਨੇ ਕਿਹਾ ਕਿ ਉਹਨਾਂ ਤੇ ਉਹਨਾਂ ਦੇ ਪਰਿਵਾਰ ਨੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਜਿਹੜਾ ਕੰਮ ਕੀਤਾ ਹੈ, ਉਸ ਨੂੰ ਅੱਜ ਬੂਰ ਪੈ ਰਿਹਾ ਹੈ ਤੇ ਹਲਕੇ ਦੇ ਲੋਕ ਐਨਾ ਮਾਣ ਸਤਿਕਾਰ ਦੇ ਰਹੇ ਹਨ, ਜਿੰਨਾ ਅੱਜ ਤੱਕ ਕਿਸੇ ਆਗੂ ਨੂੰ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਨਹੀਂ ਮਿਲਿਆ ਹੋਣਾ।
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ ਤੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਹੋਰ ਮਜਬੂਤ ਹੋਈ ਹੈ।
ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪੂਰਨ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਹਲਕੇ ਦੇ ਕਰਵਾਏ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।
ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਸਾਫ ਸੁਥਰੇ ਅਕਸ ਤੇ ਅਗਾਂਹਵਧੂ ਸੋਚ ਤੋਂ ਪ੍ਰੇਰਨਾ ਲੈ ਕੇ ਉਹ ਹੋਰ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜਬੂਤੀ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣਗੇ ਤੇ ਵਿਧਾਨ ਸਭਾ ਚੋਣਾਂ ਵਿੱਚ ਸ. ਨਾਗਰਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰਨਗੇ।
ਇਸ ਮੌਕੇ ਭੁਪਿੰਦਰ ਸਿੰਘ ਸਿੱਧੂ,ਸਤਨਾਮ ਸਿੰਘ ਨਾਮਧਾਰੀ,ਰਮੇਸ਼ਵਰ ਦਾਸ ਨੇਤਾ ਜੀ,ਰਿੰਕੂ ਤਲਾਣੀ,ਅੰਮ੍ਰਿਤਪਾਲ ਸਿੰਘ,ਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।