ਮਾਨਸਾ ਤੋਂ ਵਿਧਾਇਕ ਮਾਨਸ਼ਾਹੀਆ ਨੇ ਸਿੱਧੂ ਮੂਸੇਵਾਲੇ ਦੇ ਵਿਰੁੱਧ ਖੋਲ੍ਹਿਆ ਮੋਰਚਾ, ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ
ਸੰਜੀਵ ਜਿੰਦਲ
ਮਾਨਸਾ, 14 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਹਲਚਲ ਮੁੱਕਦੀ ਵਿਖਾਈ ਨਹੀਂ ਦੇ ਰਹੀ ਹੈ। ਹੁਣ ਪਾਰਟੀ ਵੱਲੋਂ ਟਿਕਟਾਂ ਵੰਡਣ ਨੂੰ ਲੈ ਕੇ ਹੰਗਾਮੇ ਸ਼ੁਰੂ ਹੋ ਗਏ ਹਨ। ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਵਿਵਾਦਾਂ ਵਿੱਚ ਰਹੇ ਸਿੰਗਰ ਸਿੱਧੂ ਮੂਸੇਵਾਲਾ ਨੂੰ ਹਲਕਾ ਮਾਨਸਾ ਤੋਂ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ 'ਤੇ ਬਵਾਲ ਮਚ ਗਿਆ ਹੈ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਕਾਂਗਰਸ ਖ਼ਿਲਾਫ਼ ਬਗ਼ਾਵਤ ਦੇ ਸੁਰ ਬੁਲੰਦ ਕਰ ਦਿੱਤੇ ਹਨ। ਉਨ੍ਹਾਂ ਅੱਜ ਪਾਰਟੀ ਹਾਈਕਮਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਦਾ ਵਿਰੋਧ ਕੀਤਾ।