ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ ਆਏ ਰਿਕਾਰਡ ਤੋੜ ਕੋਰੋਨਾ ਕੇਸ
ਸੰਜੀਵ ਸੂਦ
ਲੁਧਿਆਣਾ 14 ਜਨਵਰੀ 2022 - ਲੁਧਿਆਣਾ ਜ਼ਿਲ੍ਹੇ 'ਚ ਪਿਛਲੇ 24 ਘੰਟਿਆਂ ਦੌਰਾਨ ਕੂਰਨਾ ਦੇ ਰਿਕਾਰਡ ਤੋੜ ਕੋਰੋਨਾ ਕੇਸ ਸਾਹਮਣੇ ਆਏ ਹਨ। ਲੁਧਿਆਣਾ 'ਚ ਕੁੱਲ 2007 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਵਿੱਚ 1808 ਪਾਜ਼ੀਟਿਵ ਕੇਸ ਲੁਧਿਆਣਾ ਜ਼ਿਲ੍ਹੇ ਦੇ ਹਨ, ਜਦੋਂ ਕਿ 199 ਕੇਸ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਦੇ ਦੇ ਹਨ।
ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਕੋਵਿਡ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ।