ਦਿਵਆਂਗ ਸ਼ਤਰੰਜ ਖਿਡਾਰੀ ਮਲਿਕਾ ਹਾਂਡਾ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਕਿਉਂ ਨਹੀਂ ਮਿਲਿਆ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 17 ਜਨਵਰੀ 2022- ਦਿਵਆਂਗ ਸ਼ਤਰੰਜ ਖਿਡਾਰੀ ਮਲਿਕਾ ਹਾਂਡਾ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਨਾ ਦੇਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਤੇ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਹੈ। ਜਦੋਂ ਕਿ ਕਾਂਗਰਸ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਣ ਕਾਰਨ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨਾਂ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਨਹੀਂ ਦਿੱਤਾ ਜਾ ਸਕਦਾ ਹੈ। ਕਾਂਗਰਸ ਸਰਕਾਰ ਨੇ ਮਲਿਕਾ ਹਾਂਡਾ ਨੂੰ ਕੋਚ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ 21 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।