ਹਲਕਾ ਰਾਜਪੁਰਾ ਤੋਂ ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੇ ਸ਼ੁਰੂ ਕੀਤਾ ਆਪਣਾ ਚੋਣ ਮੁਹਿੰਮ
ਰਾਜਪੁਰਾ ਦੇ ਵੱਖ ਵੱਖ ਧਾਰਮਿਕ ਸਥਾਨਾਂ ਤੋਂ ਆਸ਼ੀਰਵਾਦ ਲੈਣ ਉਪਰੰਤ ਸ਼ੁਰੂ ਕੀਤਾ ਗਿਆ ਚੋਣ ਪ੍ਰਚਾਰ- ਹਰਦਿਆਲ ਸਿੰਘ ਕੰਬੋਜ
ਰਾਜਪੁਰਾ 17 ਜਨਵਰੀ 2022 (ਕੁਲਵੰਤ ਸਿੰਘ ਬੱਬੂ): 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ। ਜਿਸ ਵਿਚ ਰਾਜਪੁਰਾ ਤੋ ਮੌਜੂਦਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਚੌਥੀ ਵਾਰੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾ ਲਈ ਟਿਕਟ ਦਿੱਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ ਟਿਕਟ ਜਾਰੀ ਹੋਣ ਤੋਂ ਬਾਅਦ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ। ਹਲਕਾ ਰਾਜਪੁਰਾ ਤੋਂ ਕਾਂਗਰਸੀ ਉਮੀਦਵਾਰ ਅਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਵਿਧਾਨ ਸਭਾ ਚੋਣਾਂ ਲਈ ਅੱਜ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਚੌਥੀ ਵਾਰੀ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਟਿਕਟ ਦਿੱਤੀ ਗਈ ਹੈ ਜਿਸਦਾ ਮੈਂ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਚੋਣਾਂ ਲਈ ਰਾਜਪੁਰਾ ਦੇ ਇਤਿਹਾਸਕ ਸ਼ਿਵ ਮੰਦਰ ਤੋਂ ਸਮੂਹ ਪਰਿਵਾਰ ਵੱਲੋਂ ਆਸ਼ੀਰਵਾਦ ਲੈਣ ਉਪਰੰਤ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੌਕੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਆਂ c ਹਦਾਇਤਾਂ ਅਨੁਸਾਰ ਹੀ ਵਿਧਾਨ ਸਭਾ ਹਲਕੇ ਵਿੱਚ ਚੋਣਾਂ ਸਬੰਧੀ ਪ੍ਰਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਤੇ ਉਨਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਕੰਬੋਜ,ਸੁਪੱਤਰ ਨਿਰਭੈ ਸਿੰਘ ਮਿਲਟੀ, ਸੰਦੀਪ ਕੌਰ ਕੰਬੋਜ ਅਤੇ ਸਮੂਹ ਕੰਬੋਜ ਪਰਿਵਾਰ ਨੇ ਸ਼ਿਵ ਮੰਦਰ ਨਲਾਸ਼ ਤੋਂ ਵਿਧਾਨ ਸਭਾ ਚੋਣਾਂ ਲਈ ਆਸ਼ੀਰਵਾਦ ਲਿਆ।