ਸੁਲਤਾਨਪੁਰ ਲੋਧੀ 17 ਜਨਵਰੀ 2022: ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਬੀਰ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰੀ ਦੀ ਯੋਗ ਅਗਵਾਈ ਹੇਠ ਬਲਾਕ ਪੀ.ਐਚ.ਸੀ ਢਿੱਲਵਾਂ ਅਧੀਨ ਆਉਂਦੇ ਸਮੂਹ ਸਬ-ਸੈਂਟਰਾਂ `ਤੇ ਰੋਜ਼ਾਨਾ ਕੋਵਿਡ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਹੀ 100 ਪ੍ਰਤੀਸ਼ਤ ਟੀਚਾ ਹਾਸਲ ਕੀਤਾ ਜਾ ਸਕੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰੀ ਨੇ ਦੱਸਇਆ ਕਿ ਇੱਕ ਵਾਰ ਫੇਰ ਕੋਵਿਡ ਮਹਾਮਾਰੀ ਆਪਣੇ ਪੈਰ ਪਸਾਰ ਰਹੀ ਹੈ, ਜਿਸ ਤੋਂ ਡਰਨ ਦੀ ਬਜਾਏ ਸਾਨੂੰ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ 15 ਤੋਂ 18 ਸਾਲ ਦੇ ਬੱਚਿਆਂ ਦੇ ਮਾਪੀਆਂ ਨੂੰ ਵਿਸ਼ੇਸ਼ ਤੌਰ `ਤੇ ਅਪੀਲ ਕੀਤੀ ਕੀ ਉਹ ਆਪਣੇ ਬੱਚਿਆਂ ਦੀ ਜਲਦ ਤੋਂ ਜਲਦ ਕੋਵਿਡ ਵੈਕਸੀਨੇਸ਼ਨ ਕਰਵਾਉਣ। ਉਨ੍ਹਾਂ ਇਹ ਵੀ ਦੱਸਇਆ ਕਿ ਹੈਲਥ ਵਰਕਰਾਂ, ਫਰੰਟ ਲਾਈਨ ਵਰਕਰਾਂ, ਕੋਮੋਰਬਿਡ ਗ੍ਰਸਤ ਮਰੀਜ਼ ਅਤੇ 60 ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੀ ਬੂਸਟਰ ਡੋਜ਼ ਲਗਾਈ ਜਾ ਰਹੀ ਹੈ।ਇਸ ਦੇ ਨਾਲ ਹੀ ਉਨ੍ਹਾਂ ਮਾਸਕ ਪਾਉਣ, ਸਮੇਂ-ਸਮੇਂ ਸਿਰ ਹੱਥ ਧੋਣ ਜਾਂ ਸੈਨੀਟਾਈਜ਼ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਬੱਚਿਆਂ ਨੂੰ ਵੈਕਸੀਨੇਸ਼ਨ ਕਰਵਾਉਣ ਆਉਣ ਸਮੇਂ ਮਾਸਕ ਪਾ ਕਿ ਆਉਣ ਲਈ ਕਿਹਾ ਤਾਂ ਜੋ ਸਿਹਤ ਵਿਭਾਗ ਦੀ ਹਦਾਇਤਾ ਦੀ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਦੱਸਇਆ ਕਿ ਰੋਜ਼ਾਨਾ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਸੈਸ਼ਨ ਸਾਈਟਾ `ਤੇ ਕੋਵਿਡ ਟੀਕਾਕਰਨ ਕੀਤਾ ਜਾਂਦਾ ਹੈ। ਉਨ੍ਹਾਂ ਮਾਪੀਆਂ ਨੂੰ ਜਲਦ ਤੋਂ ਜਲਦ ਆਪਣੇ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਟੀਕਾਕਰਨ ਕਰਵਾਉਣ ਲਈ ਕਿਹਾ।