← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 17 ਜਨਵਰੀ 2022: ਵਿਧਾਨ ਸਭਾ ਹਲਕਾ ਫਰੀਦਕੋਟ ਤੋ ਮੋਜੂਦਾ ਵਿਧਾਇਕ ਅਤੇ ਵਿਧਾਨ ਸਭਾ ਚੋਣਾਂ ਲਈ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੈਸਨਪ੍ਰੀਤ ਸਿੰਘ ਢਿੱਲੋਂ ਵੱਲੋਂ ਪਿੰਡ ਬੀਹਲੇਵਾਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਤੇ ਜੈਸਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਪੰਜਾਬ ਸਰਕਾਰ ਨੇ 5 ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਹਰ ਸੁੱਖ ਸਹੂਲਤਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਹਲਕੇ ਵਿੱਚ ਪਾਰਟੀਬਾਜ਼ੀ ਤੋ ਉਪਰ ਉਠ ਕੇ ਵਿਕਾਸ ਕਰਵਾਇਆ। ਜੈਸਨਪ੍ਰੀਤ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਤੋ ਪੰਜਾਬ ਦੇ ਲੋਕ ਖੁਸ਼ ਹਨ ਤੇ ਮੁੜ ਤੋ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
Total Responses : 936