ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦਾ ਕੀਤਾ ਐਲਾਨ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ ,18 ਜਨਵਰੀ 2022- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿਖੇ ਪਹੁੰਚ ਕੇ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਵਜੋਂ ਸੂਬਾ ਪ੍ਧਾਨ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ ਹੈ। ਭਗਵੰਤ ਮਾਨ 2014 ਵਿਚ ਪਹਿਲੀ ਵਾਰ ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਬਣੇ ਸਨ। ਭਗਵੰਤ ਮਾਨ ਨੇ 2014 ਵਿਚ ਸੰਗਰੂਰ ਤੋਂ ਅਕਾਲੀ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ ਹਰਾਇਆ ਸੀ। ਇਸ ਉਪਰੰਤ ਸਾਲ 2019 ਵਿਚ ਦੂਜੀ ਵਾਰ ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਸਨ। ਭਗਵੰਤ ਮਾਨ 2017 ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਧਾਨ ਬਣੇ ਸਨ। ਭਗਵੰਤ ਮਾਨ 2011 ਵਿਚ ਪੀਪਲਜ਼ ਪਾਰਟੀ ਆਫ ਪੰਜਾਬ ਵਿਚ ਸ਼ਾਮਲ ਹੋਏ ਸਨ ਅਤੇ 2014 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ। ਯਾਦ ਰਹੇ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਤੋਂ ਮੋਬਾਇਲ ਫੋਨ ਰਾਹੀਂ ਰਾਇ ਮੰਗੀ ਸੀ ਕਿ ਕਿਸ ਪਾਰਟੀ ਨੇਤਾ ਨੂੰ ਮੁੱਖ ਮੰਤਰੀ ਦੇ ਚੇਹਰੇ ਵਲੋਂ ਪਸੰਦ ਕਰਦੇ ਹਨ।