ਜ਼ਿਲ੍ਹੇ ਵਿੱਚ 578 ਕੋਵਿਡ ਕੇਸ ਆਏ ਪਾਜ਼ੀਟਿਵ, ਪਟਿਆਲਾ ਸ਼ਹਿਰ ਰਿਹਾ ਮੋਹਰੀ
- ਬੁੱਧਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਟੀਕਾਕਰਨ : ਸਿਵਲ ਸਰਜਨ
ਜੀ ਐਸ ਪੰਨੂ
ਪਟਿਆਲਾ, 18 ਜਨਵਰੀ 2022 - ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇ ਕਿਹਾ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 23,913 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 18 ਲੱਖ 91, ਹਜਾਰ 115 ਹੋ ਗਈ ਹੈ। ਅੱਜ਼ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 907 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 1123 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ ਵਿਖੇ ਟੀਕਾਕਰਨ ਕੈਂਪ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਅਤੇ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵੀ ਹਾਜ਼ਰ ਸਨ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਜ਼ਿਲੇ ਵਿੱਚ ਪ੍ਰਾਪਤ 2492 ਕੋਵਿਡ ਰਿਪੋਰਟਾਂ ਵਿਚੋਂ 578 ਕੇਸ਼ ਕੋਵਿਡ ਪਾਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 221, ਨਾਭਾ 22, ਸਮਾਣਾ 13, ਰਾਜਪੁਰਾ 73, ਬਲਾਕ ਭਾਦਸੋਂ ਤੋਂ 29, ਬਲਾਕ ਕੋਲੀ 30, ਬਲਾਕ ਹਰਪਾਲਪੁਰ ਤੋਂ 36, ਬਲਾਕ ਕਾਲੋਮਾਜਰਾ ਤੋਂ 99, ਦੁਧਨਸਾਧਾ ਤੋਂ 20 ਅਤੇ ਬਲਾਕ ਸ਼ੁਤਰਾਣਾ ਤੋਂ 35 ਕੇਸ ਪਾਏ ਗਏ ਹਨ। ਜਿਸ ਨਾਲ ਜ਼ਿਲੇ ਵਿੱਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 58,976 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 875 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 54,408 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 3170 ਹੋ ਗਈ ਹੈ ਅਤੇ ਅੱਜ ਜ਼ਿਲੇ ਵਿੱਚ ਸੱਤ ਹੋਰ ਕੋਵਿਡ ਪਾਜ਼ਿਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1398 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲੇ ਵਿੱਚ ਅੱਜ 2067 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 11,35,105 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 58,976 ਕੋਵਿਡ ਪਾਜ਼ਿਟਿਵ, 10,74,471 ਨੈਗੇਟਿਵ ਅਤੇ ਲਗਭਗ 1658 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।