ਕਾਂਗਰਸ ਦੇ ਤਿੰਨ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 19 ਜਨਵਰੀ 2022- ਕਾਂਗਰਸ ਦੇ ਤਿੰਨ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨ ਕਾਂਗਰਸੀ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਵਧੀਆ ਮੁੱਖ ਮੰਤਰੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਬਰਬਾਦ ਕਰ ਦਿੱਤੇ।
ਇਸ ਤੋਂ ਬਾਅਦ ਇਕ ਗਰੀਬ ਨੂੰ ਮੁੱਖ ਮੰਤਰੀ ਬਣਾਇਆ, ਜਿਸ ਦੇ ਘਰ ਤੋੋਂ 10 ਕਰੋੜ ਰੁਪਏ ਮਿਲੇ ਹਨ। ਬਾਦਲ ਨੇ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਕਹਿ ਰਿਹਾ ਸੀ ਕਿ ਸਭ ਤੋਂ ਵੱਡਾ ਮੁੱਖ ਮੰਤਰੀ ਚੰਨੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਤਿੰਨ ਮਹੀਨੇ ਵਿਚ 300 ਕਰੋੜ ਰੁਪਏ ਤੋ ਵੱਧ ਰੁਪਏ ਇਕੱਠੇ ਕੀਤੇ ਹਨ।