ਬ੍ਰਹਮ ਮਹਿੰਦਰਾ ਦਾ ਵੱਡਾ ਸਿਆਸੀ ਧਮਾਕਾ, ਵੇਖੋ ਮੁੱਖ ਮੰਤਰੀ ਉਮੀਦਵਾਰ ਬਾਰੇ ਕੀ ਲਿਆ ਸਟੈਂਡ
ਚੰਡੀਗੜ੍ਹ, 19 ਜਨਵਰੀ, 2022 : ਕਾਂਗਰਸ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਦੇ ਫੈਸਲੇ ਨੁੰ ਵੇਖਦਿਆਂ ਕਿਹਾ ਹੈ ਕਿ ਹਾਈ ਕਮਾਂਡ ਨੁੰ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਐਲਾਨਣਾ ਚਾਹੀਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬ੍ਰਹਮ ਮਹਿੰਦਰਾ ਨੇ ਸਪਸ਼ਟ ਕਿਹਾ ਕਿ ਜਿਸ ਵਿਅਕਤੀ ਨੇ ਆਸ ਨਾਲੋਂ ਵੀ ਵੱਧ ਕੇ ਕੰਮ ਕੀਤਾ ਹੈ, ਉਹ ਇਕ ਹੀਹੈ ਤੇ ਹਾਈ ਕਮਾਂਡ ਨੁੰ ਸਪਸ਼ਟ ਫੈਸਲਾ ਲੈਣਾ ਚਾਹੀਦਾ ਹੈ ਤੇ ਪਾਰਟੀ ਵਰਕਰਾਂ ਵਿਚ ਦੁਬਿਧਾ ਨਹੀਂ ਰਹਿਣ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2012 ਅਤੇ 2017 ਦੀਆਂ ਚੋਣਾਂ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦਾ ਐਲਾਨ ਕਰਨ ਦੀ ਰਵਾਇਤ ਸ਼ੁਰੂ ਕੀਤੀ ਸੀ ਤੇ ਇਹ ਰਵਾਇਤ ਹੁਣ ਵੀ ਜਾਰੀ ਰਹਿਣੀ ਚਾਹੀਦੀਹੈ ਤੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦਾ ਐਲਾਨ ਬਿਨਾਂ ਹੋਰ ਦੇਰੀ ਦੇ ਕੀਤਾ ਜਾਣਾ ਚਾਹੀਦਾ ਹੈ।