ਸੰਯੁਕਤ ਸਮਾਜ ਮੋਰਚੇ ਨੇ 17 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਸੰਜੀਵ ਸੂਦ
ਲੁਧਿਆਣਾ, 19 ਜਨਵਰੀ 2022 - ਲੁਧਿਆਣਾ ਚ ਸੰਯੁਕਤ ਸਮਾਜ ਮੋਰਚੇ ਦੇ ਵੱਲੋਂ ਅੱਜ ਪੱਤਰਕਾਰ ਵਾਰਤਾ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸਤਾਰਾਂ ਉਮੀਦਵਾਰਾਂ ਨੂੰ ਮੈਦਾਨ ਚ ਉਤਾਰਨ ਲਈ ਲਿਸਟ ਜਾਰੀ ਕੀਤੀ। ਇਸ ਦੌਰਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਗਲੀ ਲਿਸਟ ਥੋੜੇ ਦਿਨਾਂ ਤੱਕ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਲ ਸਤਵੰਜਾ ਉਮੀਦਵਾਰਾਂ ਦਾ ਐਲਾਨ ਹੋ ਚੁੱਕਿਆ ਹੈ। ਜਿਸ ਵਿਚੋਂ ਦੱਸ ਉਮੀਦਵਾਰ ਚੜੂਨੀ ਗਰੁੱਪ ਦੇ ਹੋਣਗੇ। ਇਸ ਦੌਰਾਨ ਉਨ੍ਹਾਂ ਈਡੀ ਦੀ ਹੋ ਰਹੀ ਰੇਟ ਨੂੰ ਲੈ ਕੇ ਵੀ ਬੀਜੇਪੀ ਵੱਲੋਂ ਸਿਆਸੀ ਚਾਲ ਦੱਸਿਆ।
ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਲੁਧਿਆਣਾ ਵਿੱਚ ਸਤਾਰਾਂ ਸੀਟਾਂ ਦੀ ਕੀਤੀ ਅਨਾਊਂਸਮੈਂਟ
- ਧਰਮਕੋਟ ਤੋਂ ਹਰਪ੍ਰੀਤ ਸਿੰਘ
- ਜੀਰੇ ਤੋਂ ਮੇਘ ਰਾਜ ਰਲਾ
- ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ
- ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ
- ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ
- ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ
- ਰਾਜਪੁਰਾ ਤੋਂ ਹਰਵਿੰਦਰ ਸਿੰਘ
- ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ
- ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ
- ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ
- ਰੋਪੜ ਤੋਂ ਦਵਿੰਦਰ ਸਿੰਘ
- ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ
- ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ
- ਨਕੋਦਰ ਤੋਂ ਮਨਦੀਪ ਸਿੰਘ ਸਰਪੰਚ
- ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ
- ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ
- - ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ