ਵਿਧਾਨ ਸਭਾ ਹਲਕਾ ਸਰਦੂਲਗੜ੍ਹ ਵਿਖੇ ਪੀਆਰਓ ਅਤੇ ਏਪੀਆਰਓ ਨੂੰ ਦਿੱਤੀ ਚੋਣਾਂ ਸਬੰਧੀ ਸਿਖਲਾਈ
ਸੰਜੀਵ ਜਿੰਦਲ
ਸਰਦੂਲਗੜ੍ਹ, 20 ਜਨਵਰੀ 2022 : ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਰਿਟਰਨਿੰਗ ਅਫ਼ਸਰ 97-ਸਰਦੂਲਗੜ੍ਹ ਮੈਡਮ ਮਨੀਸ਼ਾ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪ੍ਰਸ਼ਾਸਨ ਵੱਲੋਂ ਸਵੀਪ ਗਤੀਵਿਧੀ ਤਹਿਤ ਵੋਟਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਹੀ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਅਸਿਸਟੈਂਟ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੁਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਸਿਖਲਾਈ ਦਿੱਤੀ ਗਈ।
ਇਸ ਮੌਕੇ ਸੈਕਟਰ ਅਫ਼ਸਰ ਹਰਿੰਦਰ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ, ਵੀ.ਵੀ. ਪੈਟ ਅਤੇ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਮਨ ਵਿੱਚ ਚੋਣਾਂ ਸਬੰਧੀ ਕੋਈ ਵੀ ਸ਼ੰਕਾ ਹੈ, ਤਾਂ ਉਹ ਹੁਣੇ ਹੀ ਪੂਰੀ ਜਾਣਕਾਰੀ ਪ੍ਰਾਪਤ ਕਰ ਲਵੇ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਹੋ ਸਕੇ।
ਇਸ ਮੌਕੇ ਉਨ੍ਹਾਂ ਸਬੰਧਤ ਅਮਲੇ ਨੂੰ ਪੋਲਿੰਗ ਦੌਰਾਨ ਵਰਤੇ ਜਾਣ ਵਾਲੇ ਸਮੁੱਚੇ ਫਾਰਮਾਂ ਅਤੇ ਵੋਟਿੰਗ ਮਸ਼ੀਨਾਂ ਸੰਬਧੀ ਸਿਖਲਾਈ ਦਿੱਤੀ ਗਈ।