ਕੁਲਜੀਤ ਨਾਗਰਾ ਦੀ ਰਹਿਨੁਮਾਈ ਹੇਠ ਪਿੰਡ ਨਬੀਪੁਰ ਦੇ ਅਕਾਲੀ ਦਲ ਨਾਲ ਸਬੰਧਤ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 20 ਜਨਵਰੀ 2022 - ਕਾਂਗਰਸ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਕੁਲਜੀਤ ਸਿੰਘ ਨਾਗਰਾ ਦੀ ਚੋਣ ਮੁਹਿੰਮ ਨੂੰ ਉਸ ਸਮੇ ਹੋਰ ਵੱਡਾ ਹੁੰਗਾਰਾ ਮਿਲਿਆ ਜਦੋ ਪਿੰਡ ਨਬੀਪੁਰ ਦੇ ਕਈ ਅਕਾਲੀ ਪਰਿਵਾਰ ਜਿਵੇ ਕਿ ਕਾਲਾ ਰਾਮ,ਬਲਵਿੰਦਰ ਰਾਮ,ਹੰਸਰਾਜ,ਜੋਗਿੰਦਰ ਰਾਮ,ਕ੍ਰਿਸ਼ਨ ਰਾਮ,ਨੇਕ ਰਾਮ,ਪਰਮਜੀਤ ਸਿੰਘ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਸ.ਨਾਗਰਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਹੋਰ ਮਜਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰ ਕੇ ਸਰਕਾਰ ਬਣਾਏਗੀ ਤੇ ਪੰਜਾਬ ਨੂੰ ਬੁਲੰਦੀਆਂ ਉਤੇ ਪੁਚਾਏਗੀ। ਪਿਛਲੇ ਪੰਜ ਸਾਲ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਸਦਕਾ ਦਿਨ ਰਾਤ ਇੱਕ ਕਰ ਕੇ ਹਲਕੇ ਦੀ ਸੇਵਾ ਕੀਤੀ ਹੈ, ਜਿੰਨੇ ਵਿਕਾਸ ਕਾਰਜ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਹਨ, ਓਨੇ ਵਿਕਾਸ ਕਾਰਜ ਸੂਬੇ ਦੇ ਕਿਸੇ ਵੀ ਹੋਰ ਹਲਕੇ ਵਿੱਚ ਨਹੀਂ ਹੋਏ। ਹਲਕੇ ਵਿਚਲੇ ਵੱਡੀ ਗਿਣਤੀ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸਿਰੇ ਚੜ੍ਹ ਜਾਣਗੇ।
ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣਗੇ।
ਇਸ ਮੌਕੇ ਸਰਪੰਚ ਧਰਮਿੰਦਰ ਸਿੰਘ ਨਬੀਪੁਰ,ਸਕਿੰਦਰ ਰਾਮ,ਹੈਪੀ ਰਾਮ,ਦੇਸ ਰਾਜ,ਗੁਰਨਾਮ ਸਿੰਘ,ਮੰਗਲ ਸਿੰਘ,ਪਰਮਿੰਦਰਜੀਤ ਸਿੰਘ ਚੀਮਾ ਤੇ ਹੋਰ ਪਤਵੰਤੇ ਹਾਜ਼ਰ ਸਨ।