ਅਵਤਾਰ ਸਿੰਘ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਹਰਦਿਆਲ ਸਿੰਘ ਕੰਬੋਜ
ਦੀਦਾਰ ਗੁਰਨਾ
ਰਾਜਪੁਰਾ 20 ਜਨਵਰੀ : ਹਲਕਾ ਰਾਜਪੁਰਾ ਵਿਚ ਆਜ਼ਾਦ ਤੌਰ ਤੇ ਨਗਰ ਕੌਂਸਲ ਦੀਆਂ ਚੋਣਾਂ ਲੜ ਚੁੱਕੇ ਵਾਰਡ ਨੰਬਰ 31 ਤੋਂ ਅਵਤਾਰ ਸਿੰਘ ਅੱਜ ਹਲਕਾ ਰਾਜਪੁਰਾ ਤੋਂ ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ , ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਵਾਰਡ ਨੰਬਰ 31 ਤੋਂ ਨਗਰ ਕੌਂਸਲ ਦੀਆਂ ਆਜ਼ਾਦ ਚੋਣ ਲੜ ਚੁੱਕੇ ਅਵਤਾਰ ਸਿੰਘ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ , ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਮੈਂ ਜੀ ਆਇਆਂ ਆਖਦਾ ਹਾਂ , ਅਤੇ ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਦਾ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ , ਇਸ ਮੌਕੇ ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੇ ਪੰਜ ਸਾਲਾਂ ਵਿੱਚ ਹਲਕਾ ਰਾਜਪੁਰਾ ਵਿੱਚ ਵਿਧਾਇਕ ਕੰਬੋਜ਼ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਾਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ